Image default
About us

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

 

 

 

Advertisement

 

* ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ
ਚੰਡੀਗੜ੍ਹ, 8 ਅਗਸਤ (ਪੰਜਾਬ ਡਾਇਰੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ।
ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।

Related posts

ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ, ਬੱਚਿਆਂ ਦੀ ਆਨਲਾਈਨ ਹਾਜ਼ਰੀ ਹੋਵੇਗੀ ਸ਼ੁਰੂ

punjabdiary

ਬਿਜਲੀ ਬਿੱਲਾਂ ਦਾ ਬਕਾਇਆ ਭੁਗਤਾਉਣ ਲਈ ਭਗਵੰਤ ਸਰਕਾਰ ਨੇ ਐਲਾਨੀ OTS ਸਕੀਮ

punjabdiary

CM ਮਾਨ ਨੂੰ ਸਾਬਕਾ CM ਚੰਨੀ ਨੇ ਦਿੱਤਾ ਜਵਾਬ- ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ

punjabdiary

Leave a Comment