Image default
ਤਾਜਾ ਖਬਰਾਂ

ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

ਚੰਡੀਗੜ੍ਹ , 24 ਮਈ – ( ਪੰਜਾਬ ਡਾਇਰੀ ) ਮਿਲਕਫੈਡ ਦੇ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਬਾਜ਼ਾਰ ‘ਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ।ਇਸ ਬਾਰੇ ਰਵਨੀਤ ਕੌਰ ਨੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾਵੇਗਾ। ਧਿਆਨਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈਡ ਨੇ ਸਾਲ 2020-21 ਦੇ ਮੁਕਾਬਲੇ ਪੈਕਟ ਵਾਲੇ ਦੁੱਧ ਵਿੱਚ 10 ਪ੍ਰਤੀਸ਼ਤ, ਦਹੀਂ ਵਿੱਚ 38 ਪ੍ਰਤੀਸ਼ਤ, ਲੱਸੀ ਵਿੱਚ 24 ਪ੍ਰਤੀਸ਼ਤ ਅਤੇ ਖੀਰ ਵਿੱਚ 30 ਪ੍ਰਤੀਸ਼ਤ ਸਾਲਾਨਾ ਵਾਧਾ ਦਰਜ ਕੀਤਾ ਹੈ । ਇਸ ਦੇ ਨਾਲ ਹੀ ਮਿਲਕਫੈਡ ਨੇ ਡੇਅਰੀ ਵਾਈਟਨਰ ਵਿੱਚ 82 ਪ੍ਰਤੀਸ਼ਤ, ਯੂਐਚਟੀ ਦੁੱਧ ਵਿੱਚ 31 ਪ੍ਰਤੀਸ਼ਤ, ਘਿਉ ਵਿੱਚ 14 ਪ੍ਰਤੀਸ਼ਤ, ਮਿੱਠੇ ਦੁੱਧ ਵਿੱਚ 39 ਪ੍ਰਤੀਸ਼ਤ ਅਤੇ ਲੱਸੀ ਵਿੱਚ ਵੀ 39 ਪ੍ਰਤੀਸ਼ਤ ਦਾ ਵਾਧਾ ਰਿਕਾਰਡ ਕੀਤਾ ਹੈ।

Related posts

Breaking- ਗੁਜਰਾਤੀਆਂ ਦਾ ਜੋਸ਼ ਤੇ ਉਤਸ਼ਾਹ ਆਮ ਆਦਮੀ ਪਾਰਟੀ ਪ੍ਰਤੀ ਵੱਧਦਾ ਹੀ ਜਾ ਰਿਹਾ ਹੈ…ਪੂਰਾ ਗੁਜਰਾਤ ਨਵੀਂ ਸਵੇਰ ਬੇਸਬਰੀ ਨਾਲ ਉਡੀਕ ਰਿਹਾ ਹੈ – ਭਗਵੰਤ ਮਾਨ

punjabdiary

ਰਵਨੀਤ ਬਿੱਟੂ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀਆਂ ਦਾ ਮੁੱਦਾ ਉਠਾਇਆ

Balwinder hali

Breaking- ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸੋਧੀ ਹੋਈ ਤਨਖ਼ਾਹ ਅਨੁਸ਼ਾਰ ਕਮਾਈ ਛੁੱਟੀਆਂ ਦੀ ਅਦਾਇਗੀ ਕਰਨ ਤੇ ਪੰਜਾਬ ਸਰਕਾਰ ਵੱਲੋਂ ਲਾਈ ਗਈ ਅਣ ਐਲਾਨੀ ਰੋਕ ਤੁਰੰਤ ਖਤਮ ਕੀਤੀ ਜਾਵੇ

punjabdiary

Leave a Comment