Image default
About us

ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੁਰਬ-ਡਿਪਟੀ ਕਮਿਸ਼ਨਰ

ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੁਰਬ-ਡਿਪਟੀ ਕਮਿਸ਼ਨਰ

 

 

* ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ
ਫਰੀਦਕੋਟ, 19 ਜੁਲਾਈ (ਪੰਜਾਬ ਡਾਇਰੀ)- ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ ਵਿਸ਼ੇਸ਼ ਤੌਰ ਤੇ ਹਾਜਰ ਸਨ।
ਮੀਟਿੰਗ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫਰੀਦ ਆਗਮਨ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨਾਂ ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਕੀਤੇ ਜਾਂਦੇ ਪ੍ਰੋਗਰਾਮ, ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੇਂਡੂ ਖੇਡ ਮੇਲਾ, ਡਰਾਮਾ ਫੈਸਟੀਵਲ, ਹੈਰੀਟੇਜ਼ ਵਾਕ, ਕੌਮੀ ਲੋਕ ਨਾਚ ਪ੍ਰੋਗਰਾਮ ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ ਵੱਖ ਮੁਕਾਬਲਿਆਂ, ਸਮਾਗਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ, ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਜਾ ਸਕੇ ਅਤੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।
ਇਸ ਮੌਕੇ ਡੀ.ਐਸ.ਪੀ. ਗੁਰਮੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫਸਰ ਐਲੀ. ਸਿੱਖਿਆ ਨੀਲਮ ਰਾਣੀ, ਐਸ.ਐਮ.ਓ ਡਾ. ਚੰਦਰ ਸ਼ੇਖਰ ਐਸ.ਡੀ.ਓ ਮੰਡੀ ਬੋਰਡ ਗੁਰਦਾਸ ਸਿੰਘ, ਸੈਕਟਰੀ ਰੈੱਡ ਕਰਾਸ ਮਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਬਾਬਾ ਫਰੀਦ ਟਰੱਸਟ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Advertisement

Related posts

‘ਟਰੈਵਲ ਏਜੰਟ ਸੈਂਟਰਾਂ ਦੀ ਸ਼ਿਕਾਇਤ ਲਈ ਐਸ.ਡੀ.ਐਮ. ਦਫਤਰ ਨੂੰ ਕੀਤਾ ਜਾਵੇ ਸੂਚਿਤ”

punjabdiary

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ: ਰਾਜੀਵ ਸੂਦ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ

punjabdiary

ਨਵੇਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਚਾਰਜ, ਕਿਹਾ- ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ

punjabdiary

Leave a Comment