ਹਾਈਕੋਰਟ ਨੇ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਮਾਮਲੇ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਦਿੱਤੇ ਹੁਕਮ
ਸੁਣਵਾਈ ਦੌਰਾਨ ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਚੋਣਾਂ ਤੋਂ ਪਹਿਲਾਂ ਪੂਰੀ ਕਾਰਵਾਈ ਕੀਤੀ ਜਾਵੇ।

ਚੰਡੀਗੜ੍ਹ- ਪਟਿਆਲਾ ਐਸਐਸਪੀ ਦੀ ਕਥਿਤ ਆਡੀਓ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਅਕਾਲੀ ਦਲ ਸਣੇ ਵਿਰੋਧੀ ਧਿਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਤੇ ਸੁਣਵਾਈ ਹੋਈ। ਦੱਸ ਦਈਏ ਕਿ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਡੀਓ ਮਾਮਲੇ ’ਚ ਸਖਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਸਮੇਤ ਪੰਜ ਹੋਰਾਂ ਨੂੰ ਲਗਾਈ ਗਈ ਤਨਖਾਹ
ਸੁਣਵਾਈ ਦੌਰਾਨ ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਚੋਣਾਂ ਤੋਂ ਪਹਿਲਾਂ ਪੂਰੀ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ ਨਾਮਜ਼ਦਗੀਆਂ ਦੌਰਾਨ ਇਲਜ਼ਾਮ ਲਗਾਏ ਗਏ ਸੀ।
ਇਹ ਵੀ ਪੜ੍ਹੋ- 500 ਕਰੋੜ ਰੁਪਏ ਦੇ “ਕੁਰਸੀ” ਵਾਲੇ ਬਿਆਨ ‘ਤੇ ਸਿਆਸਤ ਗਰਮ, ਡਾ. ਨਵਜੋਤ ਕੌਰ ਨੇ ਦਿੱਤਾ ਸਪੱਸ਼ਟੀਕਰਨ
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਪੁਲਿਸ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਜਾਰੀ ਕੀਤੀ ਗਈ ਸੀ। ਜਿਸ ’ਚ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੀ ਨਾਮਜ਼ਦਗੀਆਂ ਨੂੰ ਪਾੜ ਦਿੱਤਾ ਜਾਵੇ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


