Image default
ਖੇਡਾਂ ਤਾਜਾ ਖਬਰਾਂ

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਦੇਣ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ : ਗੁਰਮੀਤ ਸਿੰਘ ਮੀਤ ਹੇਅਰ

ਚੰਡੀਗੜ੍ਹ , 26 ਮਈ – ( ਪੰਜਾਬ ਡਾਇਰੀ ) ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ਰਧਾਂਜਲੀ ਭੇਟ ਕੀਤੀ। ਦਰਅਸਲ, ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਘਰ ਪੁੱਜੇ। ਖੇਡ ਮੰਤਰੀ ਨੇ ਮਹਾਨ ਖਿਡਾਰੀ ਦੇ ਘਰ ਜਾ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ। ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੱਚਮੁੱਚ ਉਹ ਜਿੰਨੇ ਵੱਡੇ ਖਿਡਾਰੀ ਉਨੇ ਹੀ ਮਹਾਨ ਇਨਸਾਨ ਸਨ। ਇਸ ਮੌਕੇ ਮੈਂ ਦੱਸਣਾ ਚਾਹਾਂਗਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ।

ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਮੈਂ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਹਾਕੀ ਦੇ ਮਹਾਨ ਖਿਡਾਰੀ ਸਨ।

ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਤੋਂ ਸੇਧ ਲੈਣੀ ਚਾਹੀਦੀ ਅਤੇ ਵੱਧ ਤੋਂ ਵੱਧ ਖੇਡਾਂ ਖੇਡਣੀਆਂ ਚਾਹੀਦੀਆਂ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਬਲਬੀਰ ਸਿੰਘ ਸੀਨੀਅਰ ਦੀ ਅੱਜ ਦੂਜੀ ਬਰਸੀ ਹੈ। ਬਲਬੀਰ ਸਿੰਘ ਸੀਨੀਅਰ ਭਾਰਤ ਦੀ ਉਸ ਟੀਮ ਦਾ ਹਿੱਸਾ ਰਹੇ ਸਨ ਜਿਸ ਨੇ ਤਿੰਨ ਵਾਰ ਓਲੰਪਿਕ ਗੋਲਡ ਜਿੱਤਿਆ ਸ। 1956 ਦੇ ਮੈਲਬੌਰਨ ਓਲੰਪਿਕਸ ਵਿੱਚ ਤਾਂ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ ਨੇ ਗੋਲਡ ਜਿੱਤਿਆ ਸੀ।

Advertisement

Related posts

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦਾ ਹੋਇਆ ਆਮ ਇਜਲਾਸ

punjabdiary

ਪ੍ਰਿੰਸੀਪਲ ਰਾਵਤ ਵਿਰੁੱਧ ਸ਼ਿਕਾਇਤ ਦੀ ਪੜਤਾਲ ਅੰਤਿਮ ਚਰਨ ’ਚ : ਢੋਸੀਵਾਲ

punjabdiary

ਪੰਚਾਇਤੀ ਜ਼ਮੀਨ ਖਾਲੀ ਨਾਂ ਕਰਵਾਉਣ ‘ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਠੋਕਿਆ ਹਜ਼ਾਰਾਂ ਦਾ ਜ਼ੁਰਮਾਨਾ

punjabdiary

Leave a Comment