Image default
ਅਪਰਾਧ

ਹੁਣ ਗੁਰਦਾਸਪੁਰ ਵਿਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ, ਪੁਲਿਸ ਨੇ ਆਰੋਪੀ ਨੂੰ ਕਾਬੂ ਕਰਕੇ ਪਰਚਾ ਕੀਤਾ ਦਰਜ

ਹੁਣ ਗੁਰਦਾਸਪੁਰ ਵਿਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ, ਪੁਲਿਸ ਨੇ ਆਰੋਪੀ ਨੂੰ ਕਾਬੂ ਕਰਕੇ ਪਰਚਾ ਕੀਤਾ ਦਰਜ

ਗੁਰਦਾਸਪੁਰ, 27 ਅਪ੍ਰੈਲ (ਬਾਬੂਸ਼ਾਹੀ)- ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅੱਤੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਸੱਖਤ ਕਦਮ ਚੁੱਕੇ ਜਾਣ ।
ਘਟਨਾ ਦਾ ਪਤਾਂ ਲਗਦੇ ਥਾਣਾ ਕਲਾਨੌਰ ਵਿੱਚ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰ ਕਲਾਂ ਵਿਚ ਵਾਪਰੀ ਇਸ ਬੇਅਦਬੀ ਦੀ ਘਟਨਾ ਨੇ ਸਮੁੱਚੀ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਲਈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਨ ਉਹ ਵੀ ਧਿਆਨ ਰੱਖਣ ਕਿ ਅਜਿਹਾ ਕੋਈ ਵੀ ਸ਼ਰਾਰਤੀ ਅਨਸਰ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ।ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕੀਤੇ ਹਨ ਉਨ੍ਹਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ ਅਤੇ ਗੁਰਦਵਾਰਾ ਸਾਹਿਬ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਹਨਾਂ ਨੂੰ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਆਰੋਪੀ ਨੂੰ ਕਾਬੂ ਕਰ ਲਿਆ ਹੈ ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਇਸ ਆਰੋਪੀ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਓਂ ਦਿੱਤਾ ਹੈ।

Related posts

ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

punjabdiary

NEET ਪ੍ਰੀਖਿਆ ‘ਚ ਬੇਨਿਯਮੀਆਂ ‘ਤੇ ਵੱਡੀ ਕਾਰਵਾਈ, ਪ੍ਰਿੰਸੀਪਲ ਸਮੇਤ 5 ਗ੍ਰਿਫਤਾਰ

punjabdiary

ਪੈਸਿਆਂ ਦੇ ਵਿਵਾਦ ‘ਚ ਫਸਿਆ ਅਦਾਕਾਰ ਕਰਤਾਰ ਚੀਮਾ

punjabdiary

Leave a Comment