Image default
About us

ਹੁਣ ਰਿਸ਼ਵਤਖੋਰਾਂ ਦਾ ਬਚਣਾ ਹੋਇਆ ਮੁਸ਼ਕਿਲ! CM ਮਾਨ ਨੇ ਰਿਸ਼ਵਤਖੋਰੀ ਕੇਸ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ

ਹੁਣ ਰਿਸ਼ਵਤਖੋਰਾਂ ਦਾ ਬਚਣਾ ਹੋਇਆ ਮੁਸ਼ਕਿਲ! CM ਮਾਨ ਨੇ ਰਿਸ਼ਵਤਖੋਰੀ ਕੇਸ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ

 

 

 

Advertisement

ਚੰਡੀਗੜ੍ਹ, 7 ਜੂਨ (ਡੇਲੀ ਪੋਸਟ ਪੰਜਾਬੀ)- CM ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ । ਹੁਣ ਪੁਲਿਸ ਅਧਿਕਾਰੀ ਆਪਣੇ ਵਿਭਾਗ ਦੇ ਕਰਮਚਾਰੀ ਦੀ ਰਿਸ਼ਵਤ ਦੇ ਮਾਮਲੇ ਵਿੱਚ ਜਾਂਚ ਨਹੀਂ ਕਰ ਸਕਣਗੇ । ਪਹਿਲਾਂ ਪੰਜਾਬ ਪੁਲਿਸ ਵਿੱਚ DSP ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ, ਪਰ ਹੁਣ ਰਿਸ਼ਵਤਖੋਰੀ ਕੇਸ ਵਿੱਚ ਸਟੇਟ ਵਿਜੀਲੈਂਸ ਜਾਂਚ ਕਰੇਗੀ । ਇਸੇ ਤਰ੍ਹਾਂ ਇਹ ਨਿਯਮ ਹੋਰ ਵਿਭਾਗਾਂ ‘ਤੇ ਵੀ ਲਾਗੂ ਹੁੰਦਾ ਹੈ।
ਮਾਨ ਸਰਕਾਰ ਵੱਲੋਂ ਰਿਸ਼ਵਤਖੋਰੀ ਦੀ ਜਾਂਚ ਪੁਲਿਸ ਦੇ ਹੱਥਾਂ ਵਿੱਚੋਂ ਲੈ ਕੇ ਸਟੇਟ ਵਿਜੀਲੈਂਸ ਨੂੰ ਸੌਂਪਣ ਸਬੰਧੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੱਤਰ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਫੈਸਲੇ ਤੋਂ ਬਾਅਦ ਪੁਲਿਸ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਵਿੱਚ ਵੀ ਹਲਚਲ ਮਚ ਗਈ ਹੈ । ਰਿਸ਼ਵਤਖੋਰ ਅਫਸਰਾਂ ਨੂੰ ਹੁਣ ਵਿਜੀਲੈਂਸ ਦਾ ਡਰ ਸਤਾਉਣ ਲੱਗ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਟੇਟ ਵਿਜੀਲੈਂਸ ਦੇ ਡਾਇਰੈਕਟਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਿਸੇ ਵੀ ਸ਼ਹਿਰ ਦੇ ਅਧਿਕਾਰੀ ਨੂੰ ਕੇਸ ਦੀ ਜਾਂਚ ਸੌਂਪ ਸਕਦੇ ਹਨ । ਦੱਸ ਦੇਈਏ ਕਿ ਹੁਣ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਥਾਣਿਆਂ ਵਿੱਚ ਦਰਜ ਹੋਣ ਵਾਲੀ FIR ਵੀ ਸਿੱਧੇ ਤੌਰ ’ਤੇ ਥਾਣਾ ਮੁਖੀ ਵੱਲੋਂ ਆਪਣੇ ਪੱਧਰ ’ਤੇ ਦਰਜ ਨਹੀਂ ਕੀਤੀ ਜਾਵੇਗੀ, ਸਗੋਂ ਇਸ ਲਈ ਜ਼ਿਲ੍ਹਾ ਮੁਖੀ ਜਾਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਲੋੜ ਹੋਵੇਗੀ । ਜੇਕਰ ਅਧਿਕਾਰੀ ਮਾਮਲੇ ਨੂੰ ਉਚਿਤ ਸਮਝਦੇ ਹਨ ਤਾਂ ਹੀ ਮੁਲਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦੀ FIR ਦਰਜ ਕੀਤੀ ਜਾਵੇਗੀ।

Related posts

ਪਾਬੰਦੀ ਸ਼ੁਦਾ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ-ਡਿਪਟੀ ਕਮਿਸ਼ਨਰ

punjabdiary

ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਧੁੰਦ ਕਾਰਨ ਵਾਪਰਿਆ ਹਾ.ਦਸਾ, ਅੱਧਾ ਦਰਜਨ ਗੱਡੀਆਂ ਟ.ਕਰਾਈਆਂ, ਕਈ ਲੋਕ ਜ਼ਖਮੀ

punjabdiary

ਕੇਂਦਰ ਸਰਕਾਰ ਵੱਲ਼ੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੇ ਯਤਨ : ਕੇਂਦਰੀ ਸਿੰਘ ਸਭਾ

punjabdiary

Leave a Comment