Image default
About us

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

 

 

ਚੰਡੀਗੜ੍ਹ, 19 ਜੁਲਾਈ (ਰੋਜਾਨਾ ਸਪੋਕਸਮੈਨ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।
ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।

Advertisement

Related posts

Breaking- ਸੀਰ ਸੁਸਾਇਟੀ ਨੇ ਰੋਜ ਇਨਕਲੇਵ ਚ ਲਗਾਏ ਅਮਰੂਦ, ਅੰਬ, ਅੰਜੀਰ ਤੇ ਕਿਨੂੰ ਦੋ ਪੌਦੇ ।

punjabdiary

ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

punjabdiary

ਮਾਨ ਸਰਕਾਰ 27 ਨਵੰਬਰ ਨੂੰ ਗੁਰਪੁਰਬ ਮੌਕੇ ਸ਼ੁਰੂ ਕਰੇਗੀ ਮੁਫਤ ਆਟੇ ਦੀ ਹੋਮ ਡਲਿਵਰੀ, 1.42 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ

punjabdiary

Leave a Comment