Image default
About us

ਹੜ੍ਹ ਪੀੜਤਾਂ ਦੀ ਮਦਦ ਲਈ SGPC ਦਾ ਉਪਰਾਲਾ, ਸਾਰੇ ਮੁਲਾਜ਼ਮ ਦਾਨ ਕਰਨਗੇ ਇਕ ਦਿਨ ਦੀ ਤਨਖ਼ਾਹ

ਹੜ੍ਹ ਪੀੜਤਾਂ ਦੀ ਮਦਦ ਲਈ SGPC ਦਾ ਉਪਰਾਲਾ, ਸਾਰੇ ਮੁਲਾਜ਼ਮ ਦਾਨ ਕਰਨਗੇ ਇਕ ਦਿਨ ਦੀ ਤਨਖ਼ਾਹ

 

 

 

Advertisement

ਸ਼੍ਰੀ ਅਮ੍ਰਿਤਸਰ ਸਾਹਿਬ, 18 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਹੜ੍ਹਾਂ ਕਾਰਨ ਬਹੁਤ ਸਾਰੀਆਂ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ ਤੇ ਕਈ ਲੋਕ ਬੇਘਰ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਪੀੜਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਵਿਚ ਕਈ ਵਿਧਾਇਕ, ਨੇਤਾ ਤੇ ਧਾਰਮਿਕ ਸੰਸਥਾਵਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ।
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਉਨ੍ਹਾਂ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।

Related posts

CM ਮਾਨ ਦਾ ਐਲਾਨ- ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਹੂਲਤ

punjabdiary

ਅਜੇ ਅਸਤੀਫ਼ਾ ਮਨਜ਼ੂਰ… CM ਮਾਨ ਨੇ IAS ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਲੈ ਕੇ ਕੀਤਾ ਟਵੀਟ

punjabdiary

7 ​​ਤੋਂ 30 ਨਵੰਬਰ ਤੱਕ ਹੋਣਗੀਆਂ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ, 3 ਦਸੰਬਰ ਨੂੰ ਆਉਣਗੇ ਨਤੀਜੇ

punjabdiary

Leave a Comment