ਹੰਸ ਰਾਜ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਬਾਜਾਖਾਨਾ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ
ਫਰੀਦਕੋਟ 20 ਮਈ – ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੀ ਬੇਰੁਜਗਾਰੀ ਦੇ ਖਾਤਮੇ ਲਈ ਵੱਚਨ-ਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਯੋਗ ਅਗਵਾਈ ਅਤੇ ਪ੍ਰਾਪਤ ਆਦੇਸ਼ਾ ਅਨੁਸਾਰ ਹੰਸ ਰਾਜ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਬਾਜਾਖਾਨਾ ਜਿਲਾ ਫਰੀਦਕੋਟ ਦੇ 32 ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫ਼ਤਰ ਵਿਖੇ ਵਿਜ਼ਟ ਲਈ ਬੁਲਾਇਆ ਗਿਆ ।
ਇਸ ਦੌਰੇ ਦੌਰਾਨ ਸ੍ਰੀ ਹਰਮੇਸ਼ ਕੁਮਾਰ, ਜਿਲ੍ਹਾ ਰੋਜ਼ਗਾਰ ਅਫਸਰ, ਸ੍ਰੀ ਵਿਸ਼ਾਲ ਚਾਵਲਾ, ਕੈਰੀਅਰ ਕਾਊਂਸਲਰ ਅਤੇ ਮਿਸ ਨੀਤੂ ਰਾਣੀ ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਦੇ ਕਰੀਅਰ ਬਾਰੇ ਅਤੇ ਭਵਿੱਖ ਵਿੱਚ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਅਤੇ ਸਵੈ-ਰੋਜ਼ਗਾਰ ਕੈਂਪਾਂ ਬਾਰੇ ਯੋਗ ਅਗਵਾਈ ਦਿੱਤੀ ਅਤੇ ਪ੍ਰਾਰਥੀਆਂ ਦਾ ਨਾਮ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫ਼ਤਰ ਵਿੱਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਕਿਰਨ ਕੁਮਾਰ ਪੰਜਾਬ ਹੁਨਰ ਵਿਕਾਸ ਮਿਸ਼ਨ ਫਰੀਦਕੋਟ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਸਕਿੱਲ ਕੋਰਸਾਂ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।