ਫਰੀਦਕੋਟ, 27 ਮਈ- ( ਪੰਜਾਬ ਡਾਇਰੀ ) ਸ੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਨੇ ਸਮੇਤ ਸ੍ਰੀ ਜਗਦੀਪ ਸਿੰਘ ਮਹਿਰੋਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ, ਸ੍ਰੀ ਪ੍ਰਸ਼ਾਂਤ ਵਰਮਾ ਸਿਵਲ ਜੱਜ ਸੀਨੀਅਰ ਡਿਵੀਜ਼ਨ ਫਰੀਦਕੋਟ, ਸ੍ਰੀਮਤੀ ਮੋਨਿਕਾ ਲਾਂਬਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਰਮੇਸ਼ ਕੁਮਾਰੀ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦੀ ਕਾਰਜ-ਪ੍ਰਣਾਲੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਵੱਲੋਂ ਫਰੀਦਕੋਟ ਜੇਲ੍ਹ ਵਿੱਚ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਦਾਖਲ ਕੈਦੀ ਮਰੀਜ਼ਾਂ ਤੋਂ ਇਲਾਜ ਬਾਰੇ ਜਾਣਕਾਰੀ ਲਈ ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਵੱਲੋਂ ਰਸੋਈ ਦਾ ਮੁਆਇਨਾ ਕੀਤਾ ਅਤੇ ਬਣ ਰਹੇ ਖਾਣ ਬਾਰੇ ਜਾਂਚ ਕੀਤੀ। ਇਸ ਦੌਰੇ ਦੌਰਾਨ ਕੈਦੀਆਂ ਦੀਆਂ ਵੱਖ ਵੱਖ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।