Image default
ਤਾਜਾ ਖਬਰਾਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤਾ ਗਿਆ ਮੁਆਵਜ਼ਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤਾ ਗਿਆ ਮੁਆਵਜ਼ਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਮੈਂਬਰ ਸਕੱਤਰ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ, ਜੀ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਕੰਪਨਸੇਸ਼ਨ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੁੱਲ 7.75 ਲੱਖ ਰੁਪਏ ਦੇ ਮੁਆਵਜ਼ੇ ਦਿੱਤੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦਫਤਰ ਵੱਲੋਂ ਵੱਖ ਵੱਖ ਕੇਸਾਂ ਵਿੱਚ ਪੀੜਤ ਧਿਰ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਸਕੀਮ ਦੇ ਤਹਿਤ 7.75 ਲੱਖ ਰੁਪਏ ਦੇ ਮੁਆਵਜ਼ੇ ਦਾ ਭੁਗਤਾਨ ਇੱਕੋ ਹੀ ਦਿਨ ਵਿੱਚ ਕੀਤਾ ਗਿਆ। ਇਸ ਤੋਂ ਇਲਾਵਾ ਕੁਝ ਪੀੜਤਾਂ ਵੱਲੋਂ ਉਨ੍ਹਾਂ ਦੇ ਬੈਂਕ ਖਾਤੇ ਨਾ ਹੋਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੈਰਾ ਲੀਗਲ ਵਲੰਟੀਅਰ ਦੀ ਡਿਊਟੀ ਲਗਾ ਕੇ ਖਾਤੇ ਖੁਲਵਾਏ ਗਏ ਤੇ ਮੁਆਵਜ਼ੇ ਦੀ ਰਕਮ ਮੁਹੱਈਆ ਕਰਵਾਈ ਗਈ। ਇਸ ਸਕੀਮ ਤਹਿਤ ਜੇਕਰ ਕੋਈ ਵੀ ਹੋਰ ਲੋੜਵੰਦ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨਾਲ ਸੰਪਰਕ ਕਰ ਸਕਦਾ ਹੈ। ਇਸ ਦੇ ਨਾਲ ਹੀ ਸ੍ਰੀਮਤੀ ਰਾਜਵੰਤ ਕੌਰ, ਮਾਨਯੋਗ ਚੀਫ ਜੁਡੀਸ਼ੀਅਲ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਫਤਰ ਵਿੱਚ ਆਏ ਪੀੜਤ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਅਤੇ ਨਾਲਸਾ ਦੀਆਂ ਹੋਰ ਸਕੀਮਾਂ ਜਿਵੇਂ ਮੈਡੀਏਸ਼ਨ ਸੈਂਟਰ ਦੁਆਰਾ ਝਗੜਿਆਂ ਦਾ ਨਿਪਟਾਰਾ, ਮੁਫਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਕਾਰਜ ਸ੍ਰੀਮਤੀ ਰਾਜਵੰਤ ਕੌਰ, ਮਾਨਯੋਗ ਚੀਫ ਜੁਡੀਸ਼ੀਅਲ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਅਤੇ ਸਟਾਫ ਸ੍ਰੀ ਸੁਖਵਿੰਦਰ ਸਿੰਘ(ਜੂਨੀਅਰ ਸਕੇਲ ਸਟੈਨੋਗ੍ਰਾਫਰ), ਸ੍ਰੀ ਹਾਕਮ ਸਿੰਘ(ਬਿੱਲ ਕਲਰਕ), ਸੰਜੂ ਕੁਮਾਰ(ਡਾਟਾ ਐਂਟਰੀ ਆਪਰੇਟਰ) ਅਤੇ ਜਗਵੀਰ ਕੁਮਾਰ(ਪੀ.ਐੱਲ.ਵੀ.) ਦੇ ਯਤਨਾਂ ਸਦਕਾ ਸੰਭਵ ਹੋ ਸਕਿਆ।

Related posts

breaking–ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਵਿਚ

punjabdiary

Breaking- ਬੀਅਰ ਪੀਣ ਵਾਲਿਆ ਲਈ ਚੰਗੀ ਖ਼ਬਰ, ਐਕਸਾਈਜ਼ ਵਿਭਾਗ ਨੇ ਕੀਮਤਾਂ ਵਿੱਚ ਕੀਤੀ ਕਟੌਤੀ

punjabdiary

ਜੰਡਵਾਲਾ ਵਿਖੇ ਬੀੜ ਸੁਸਾਇਟੀ ਅਤੇ ਨੌਜਵਾਨ ਸਭਾ ਨੇ ਮਨਾਇਆ ਸ਼ਹੀਦ-ਇ-ਆਜ਼ਮ ਭਗਤ ਸਿੰਘ ਦਾ ਸਹੀਦੀ ਦਿਹਾੜਾ

punjabdiary

Leave a Comment