ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ 23 ਮਈ – (ਪੰਜਾਬ ਡਾਇਰੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਅਤੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਮੋਹਾਲੀ ਜੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਮਿਤੀ 23.05.2022 ਤੋਂ 10.06.2022 ਤੱਕ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਕਿ ਕੈਦੀਆਂ ਦਾ ਜਾਇਜ਼ਾ ਲਿਆ ਜਾਣਾ ਹੈ ਕਿ ਉਨ੍ਹਾਂ ਵੱਲੋਂ ਕਿਹੜੇ ਅਜਿਹੇ ਕੈਦੀ ਹਨ ਜਿਨ੍ਹਾਂ ਵੱਲੋਂ ਆਪਣੇ ਫੈਸਲੇ ਦੇ ਵਿਰੁੱਧ ਮਾਨਯੋਗ ਸੈਸ਼ਨ ਕੋਰਟ, ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਿੱਚ ਅਪੀਲ ਦਾਇਰ ਨਹੀਂ ਕੀਤੀ ਗਈ। ਸ੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਰੀਦਕੋਟ ਦੀ ਰਹਿਨੁਮਾਈ ਹੇਠ ਸ੍ਰੀ ਅਜੀਤ ਪਾਲ ਸਿੰਘ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਰਿਟੇਨਰ ਵਕੀਲ ਸਾਹਿਬਾਨਾਂ ਦੀ ਸਹਾਇਤਾ ਨਾਲ ਅੱਜ ਮਿਤੀ 23.05.2022 ਤੋਂ 10.06.2022 ਤੱਕ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਵੀ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਸ੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੀਤੀ ਗਈ ਇਸ ਦੌਰਾਨ ਮੌਕੇ ਤੇ ਅਜੀਤ ਪਾਲ ਸਿੰਘ ਰਿਟੇਨਰ ਐਡਵੋਕੇਟ ਸਾਹਿਬ ਮੌਜੂਦ ਸਨ ਜਿਨ੍ਹਾਂ ਵੱਲੋਂ ਇਸ ਸਾਰੀ ਮੁਹਿੰਮ ਦੀ ਪੂਰੇ ਦਿਨ ਵਾਗਡੋਰ ਸੰਭਾਲੀ ਗਈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਚਲਾਈ ਗਈ ਮੁਹਿੰਮ।
previous post