ਜ਼ਿਲ੍ਹਾ ਪੱਧਰੀ ਐੱਨ ਐੱਸ ਕਿਊ ਐੱਫ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਬੜੀਖਾਨਾ ਦੇ ਵਿਦਿਆਰਥੀ ਮਨਜੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ
ਕੋਟਕਪੂਰਾ, 16 ਅਪ੍ਰੈਲ – ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸ਼ਿਵ ਰਾਜ ਕਪੂਰ ਜ਼ਿਲਾ ਸਿੱਖਿਆ ਅਫਸਰ ( ਸੈਕੰਡਰੀ ਸਿੱਖਿਆ ) ਫਰੀਦਕੋਟ ਦੀ ਦੇਖ ਰੇਖ ਹੇਠ ਅਤੇ ਸ. ਜਸਵੰਤ ਸਿੰਘ ਗਿੱਲ ਪ੍ਰਿੰਸੀਪਲ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐਨ. ਐਸ. ਕਿਊ. ਐਫ ਅਧੀਨ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚ ਸਵੈ ਹੁਨਰ ਦੀ ਭਾਵਨਾ ਪੈਦਾ ਕਰਨ ਲਈ ਤੇ ਜ਼ਿੰਦਗੀ ਵਿੱਚ ਕਿੱਤਾਕਾਰੀ ਸਿੱਖਿਆ ਨੂੰ ਅਮਲ ਵਿੱਚ ਲਿਆਉਣ ਲਈ ਜ਼ਿਲ੍ਹਾ ਪੱਧਰੀ ‘ਸਵੈ ਹੁਨਰ ਮੁਕਾਬਲਾ ‘ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 20 ਵਿਦਿਆਰਥੀਆਂ ਨੇ ਭਾਗ ਲਿਆ। ਐੱਨ.ਐੱਸ.ਕਿਊ. ਐੱਫ ਦੇ ਜ਼ਿਲ੍ਹਾ ਕੋਆਰਡੀਨੇਟ ਗੁਰਜੰਟ ਸਿੰਘ ਖੁਰਮੀ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਬੜ੍ਹੀਖਾਨਾ ਦੇ ਵਿਦਿਆਰਥੀ ਮਨਜੀਤ ਸਿੰਘ ਨੇ ਪਹਿਲਾ ਸਥਾਨ, ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਮਮਤਾ ਸ਼ਰਮਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 2500 ਰੁਪਏ, 1500 ਰੁਪਏ ਅਤੇ 1000 ਰੁਪਏ ਨਕਦ ਇਨਾਮ ਹਾਸਲ ਕੀਤੇ। ਸਕੂਲ ਦੇ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਤੇ ਰਵਿੰਦਰ ਸਿੰਘ ਪ੍ਰਿੰਸੀਪਲ ਢੁੱਡੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਮੁਕਾਬਲਿਆਂ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਲੈਕਚਰਾਰ ਕਾਮਰਸ, ਮੈਡਮ ਰਾਜਪਾਲ ਕੌਰ, ਰਾਜਵਿੰਦਰ ਸਿੰਘ ਰਾਜਾ, ਅੰਮ੍ਰਿਤਪਾਲ ਸਿੰਘ, ਰੇਸ਼ਮ ਸਿੰਘ ਖੀਵਾ, ਇਕਬਾਲ ਸਿੰਘ ਜੂਨੀਅਰ ਸਹਾਇਕ, ਲੈਕਚਰਾਰ ਰਣਜੀਤ ਸਿੰਘ ਸੰਧਵਾਂ ਆਦਿ ਹਾਜ਼ਰ ਸਨ।