Image default
ਤਾਜਾ ਖਬਰਾਂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਅਤੇ ਹੋਰ ਰਹਿੰਦ ਖੂੰਦ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਅਤੇ ਹੋਰ ਰਹਿੰਦ ਖੂੰਦ ਨੂੰ ਅੱਗ ਲਾਉਣ ਤੇ ਪੂਰਨ ਤੌਰ ਤੇ ਪਾਬੰਦੀ

ਇਹ ਹੁਕਮ 19 ਮਈ 2022 ਤੱਕ ਲਾਗੂ ਰਹਿਣਗੇ

ਫਰੀਦਕੋਟ, 24 ਮਾਰਚ (ਗੁਰਮੀਤ ਸਿੰਘ ਬਰਾੜ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ. ਹਰਬੀਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਅੰਦਰ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।। ਇਹ ਹੁਕਮ 19 ਮਈ 2022 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਹਾੜੀ 2022 ਕਣਕ ਦੀ ਫਸਲ ਦੀ ਕਟਾਈ ਜਲਦੀ ਸ਼ੁਰੂ ਕੀਤੀ ਜਾਣੀ ਹੈ। ਕਣਕ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਦਾਂ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਜਿਸ ਨਾਲ ਭਾਵੇ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜਰੂਰੀ ਹੈ ਅਤੇ ਤੁਰੰਤ ਲੋੜੀਦੇ ਕਦਮ ਚੁੱਕੇ ਜਾਣ। ਇਹ ਹੁਕਮ 19 ਮਈ 2022 ਤੱਕ ਲਾਗੂ ਰਹਿਣਗੇ।

Advertisement

Related posts

ਜਲੰਧਰ-ਲੁਧਿਆਣਾ ‘ਚ ED ਦੇ ਛਾਪੇ, ‘ਆਪ’ ਸੰਸਦ ਮੈਂਬਰ ਅਰੋੜਾ ਸਮੇਤ ਕਈ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

Balwinder hali

Breaking- ਜਸ਼ਨ ਨਵੇਂ ਸਾਲ ਦਾ ਅੱਜ ਨਿਊਜ਼ੀਲੈਂਡ ਵਿਖੇ ਰਾਤੇ ਵੇਲੇ ਰੰਗ-ਬਰੰਗੀ ਆਤਿਸ਼ਬਾਜੀ ਨਾਲ ਨਵੇਂ ਸਾਲ ਦਾ ਵੈੱਲਕਮ ਕੀਤਾ ਜਾਵੇਗਾ

punjabdiary

ਮੁੱਖ ਮੰਤਰੀ ਨੇ ਪੁਲਿਸ ਨੂੰ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ, 11 ਸ਼ੱਕੀ ਹਿਰਾਸਤ ‘ਚ ਲਏ

punjabdiary

Leave a Comment