Image default
ਤਾਜਾ ਖਬਰਾਂ

1 ਜੂਨ ਨੂੰ, ਪੰਜਾਬ ਦੇ ਪੋਲਿੰਗ ਬੂਥਾਂ ‘ਤੇ ਇਹ 3 ਚੀਜ਼ਾਂ ਖਾਣ ਵਾਲੇ ਦੀ ਖੈਰ ਨਹੀਂ, ਮੁੱਖ ਚੋਣ ਅਧਿਕਾਰੀ ਨੇ ਕੀਤਾ ਐਲਾਨ

1 ਜੂਨ ਨੂੰ, ਪੰਜਾਬ ਦੇ ਪੋਲਿੰਗ ਬੂਥਾਂ ‘ਤੇ ਇਹ 3 ਚੀਜ਼ਾਂ ਖਾਣ ਵਾਲੇ ਦੀ ਖੈਰ ਨਹੀਂ, ਮੁੱਖ ਚੋਣ ਅਧਿਕਾਰੀ ਨੇ ਕੀਤਾ ਐਲਾਨ

 

 

 

Advertisement

ਚੰਡੀਗੜ੍ਹ, 30 ਮਈ (ਨਿਊਜ 18)- ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਆਖਰੀ ਪੜਾਅ ‘ਚ ਵੋਟਿੰਗ ਹੋਣੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਸਬੰਧੀ 3 ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਲੋਕ ਸਭਾ ਚੋਣਾਂ 2024 ਦੀ ਵੋਟਿੰਗ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਸਿਰਜਣ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹ ਅਹਿਮ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜ਼ੋਨ ਘੋਸ਼ਿਤ ਕਰਨ ਦਾ ਮਕਸਦ ਤੰਬਾਕੂਨੋਸ਼ੀ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਅਤੇ ਲੋਕਾਂ ਨੂੰ ਸਿਹਤਮੰਦ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੀਆਂ ਭਿਆਨਕ ਬਿਮਾਰੀਆਂ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨ ਸਿਹਤ ਮੁਹਿੰਮਾਂ ਨੂੰ ਅੱਗੇ ਲਿਜਾਣ ਦੀ ਦਿਸ਼ਾ ਵਿਚ ਇਕ ਕਦਮ ਹੈ |

Advertisement

Related posts

Breaking- ਮੁਲਾਜਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਉਪ ਮੁੱਖ ਇੰਜਨੀਅਰ ਨੂੰ ਜਾਣੂ ਕਰਵਾਇਆ ਗਿਆ ।

punjabdiary

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ

punjabdiary

Breaking- ਹਵਾਲਾਤੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

punjabdiary

Leave a Comment