1 ਨਵੰਬਰ ਨੂੰ ਹੋਣ ਵਾਲੀ ਮਹਾਡਿਬੇਟ ਦੀ ਬਦਲੀ ਜਗ੍ਹਾ, ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ
Advertisement
ਲੁਧਿਆਣਾ, 12 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀਆਂ ਨਾਲ ਮਹਾਡਿਬੇਟ ਕਰਨ ਲਈ ਤਿਆਰ ਬਰ ਤਿਆਰ ਹਨ। ਇਹ ਬਹਿਸ ਇਕ ਨਵੰਬਰ ਨੂੰ ਹੋਵੇਗੀ ਪਰ ਹੁਣ ਇਸ ਬਹਿਸ ਦਾ ਸਥਾਨ ਬਦਲ ਦਿੱਤਾ ਗਿਆ ਹੈ। ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ‘ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ।