1 ਜੁਲਾਈ ਤੋਂ ਪੰਜਾਬ ਦੇ ਸਰਕਾਰੀ ਦਫ਼ਤਰ ਮੁੜ ਪੁਰਾਣੇ ਸਮੇਂ ਅਨੁਸਾਰ ਚੱਲਣਗੇ, ਜਾਣੋ ਨਵੇਂ ਦਫ਼ਤਰੀ ਘੰਟੇ
ਨਵੇਂ ਹੁਕਮਾਂ ਮੁਤਾਬਕ 1 ਜੁਲਾਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੀਤਾ ਜਾਵੇਗਾ।

ਚੰਡੀਗੜ੍ਹ
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਇੱਕ ਵਾਰ ਫਿਰ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ 1 ਜੁਲਾਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 25 ਮਈ 2026 ਤੋਂ ਅਗਲੇ ਹੁਕਮਾਂ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਸੀ, ਤਾਂ ਜੋ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕੇ।
ਹੁਣ ਮੌਸਮ ਵਿੱਚ ਸੁਧਾਰ ਅਤੇ ਤਾਪਮਾਨ ਵਿੱਚ ਆਈ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਇਹ ਅਸਥਾਈ ਵਿਵਸਥਾ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਾਰੇ ਵਿਭਾਗਾਂ ਅਤੇ ਦਫ਼ਤਰਾਂ ਨੂੰ ਨਵੇਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ 1 ਜੁਲਾਈ ਤੋਂ ਪੁਰਾਣੇ ਦਫ਼ਤਰੀ ਸਮੇਂ ਅਨੁਸਾਰ ਕੰਮਕਾਜ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


