Image default
About us

10ਵੇਂ ਦਿਨ ਸਮੁੱਚੇ ਪੰਜਾਬ ਦੇ ਦਫਤਰਾਂ ਵਿੱਚ ਦਫਤਰੀ ਕੰਮ ਠੱਪ ਕਰਕੇ ਡੀ.ਸੀ ਦਫਤਰਾਂ ਸਾਹਮਣੇ ਕੀਤੀਆਂ ਰੋਸ ਰੈਲੀਆਂ

10ਵੇਂ ਦਿਨ ਸਮੁੱਚੇ ਪੰਜਾਬ ਦੇ ਦਫਤਰਾਂ ਵਿੱਚ ਦਫਤਰੀ ਕੰਮ ਠੱਪ ਕਰਕੇ ਡੀ.ਸੀ ਦਫਤਰਾਂ ਸਾਹਮਣੇ ਕੀਤੀਆਂ ਰੋਸ ਰੈਲੀਆਂ

 

 

 

Advertisement

ਫ਼ਰੀਦਕੋਟ, 17 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਲਗਾਤਾਰ ਦੱਸਵੇਂ ਦਿਨ ਵੀ ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਸਮੁੱਚਾ ਦਫਤਰੀ ਕੰਮ ਠੱਪ ਕਰਕੇ ਦਫਤਰਾਂ ਦੇ ਸਾਹਮਣੇ ਰੋਸ ਰੈਲੀਆਂ ਕੀਤੀਆਂ ਗਈਆ| ਇਹਨਾਂ ਰੋਸ ਰੈਲੀਆਂ ਵਿੱਚ ਵੱਡੀ ਗਿਣਤੀ ਵਿੱਚ ਮਨਿਸਟੀਰੀਅਲ ਮੁਲਾਜ਼ਮਾ ਵੱਲੋਂ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ|

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੇਸ ਰਾਜ ਗੁਰਜਰ ਜਿਲ੍ਹਾ ਵਿੱਤ ਸਕੱਤਰ, ਸੇਵਕ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਦਿਲਬਾਗ ਸਿੰਘ ਐਡੀਸ਼ਨਲ ਜਨਰਲ ਸਕੱਤਰ ਡੀ.ਸੀ ਦਫਤਰ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ 29 ਕਹਿ ਆਬਕਾਰੀ ਤੇ ਕਰ ਵਿਭਾਗ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿੱਚ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਮਿਤੀ 8-11-2023 ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 20-11-2023 ਤੱਕ ਦਾ ਵਾਧਾ ਕੀਤਾ ਗਿਆ ਹੈ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ|

ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਆਬਕਾਰੀ ਅਤੇ ਕਰ ਵਿਭਾਗ ਦੇ ਸਾਹਮਣੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਅਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਹੈ| ਜਿਸ ਕਰਕੇ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਹਨਾਂ ਰੈਲੀਆਂ ਨੂੰ ਸੰਬੋਧਿਤ ਕਰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਮਿਤੀ 29.09.2023 ਨੂੰ ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੀ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ ਸੀ| ਜਿਸ ਕਰਕੇ ਸੂਬਾ ਬਾਡੀ ਵੱਲੋਂ ਮਿਤੀ 5-10-2023 ਤੋਂ ਦਿੱਤੇ ਗਏ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ|

ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਸੰਧੂ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇੱਕ ਪੰਦਰਵਾੜਾ ਮਨਵਾਉਣ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਮਿਤੀ 23-10-2023 ਤੋਂ ਹਰ ਰੋਜ ਸਵੇਰੇ ਇੱਕ ਘੰਟੇ ਲਈ ਸਮਾਂ 9-00 ਤੋ 10-00 ਵਜੇ ਤੱਕ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕਰਕੇ ਦਫਤਰੀ ਕੰਮ ਠੱਪ ਰੱਖਿਆ ਗਿਆ ਹੈ| ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਮਜਬੂਰਨ ਮਿਤੀ 20-11-2023 ਨੂੰ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ|

Advertisement

Related posts

ਕੱਲ ਸ਼ਨੀਵਾਰ ਅਤੇ ਸੋਮਵਾਰ 13 ਨਵੰਬਰ ਨੂੰ ਤਹਿਸੀਲਦਾਰਾਂ ਦੇ ਦਫਤਰ ਖੁੱਲੇ ਰਹਿਣਗੇ- ਡਿਪਟੀ ਕਮਿਸ਼ਨਰ

punjabdiary

ਆਲੂਆਂ ਤੇ ‘ਰਾਊਂਡ ਅੱਪ’ ਕੈਮੀਕਲ ਸਪਰੇਅ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ- ਡਿਪਟੀ ਕਮਿਸ਼ਨਰ

punjabdiary

ਸਾਢੇ ਤਿੰਨ ਸਾਲ ਦੀ ਉਡੀਕ ਖ਼ਤਮ, ਬਠਿੰਡਾ ਤੋਂ ਦਿੱਲੀ ਲਈ ਫਿਰ ਤੋਂ ਸ਼ੁਰੂ ਹੋ ਰਹੀ ਫਲਾਈਟ

punjabdiary

Leave a Comment