Image default
ਤਾਜਾ ਖਬਰਾਂ

12 ਤੋਂ 14 ਸਾਲ ਦੇ ਬੱਚਿਆਂ ਦੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

12 ਤੋਂ 14 ਸਾਲ ਦੇ ਬੱਚਿਆਂ ਦੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
ਬਲਾਕ ਜੰਡ ਸਾਹਿਬ ‘ਚ 5757 ਬੱਚਿਆਂ ਦਾ ਰੱਖਿਆ ਗਿਆ ਟੀਚਾ
16 ਮਾਰਚ – ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ.ਪਾਮਿਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਤੋਂ 14 ਸਾਲ ਦੇ ਬੱਚਿਆਂ ਦੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ,ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਵਿੱਚ ਪੜ੍ਹਦੇ 15 ਸਾਲ ਤੋਂ ਉੱਪਰ ਉਮਰ ਵਰਗ ਦੇ ਬੱਚਿਆਂ ਦਾ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੀਕਾਕਰਨ ਕੀਤਾ ਜਾ ਚੁੱਕਾ ਹੈ।ਸੀਨੀਅਰ ਮੈਡੀਕਲ ਅਫਸਰ ਡਾ.ਰਾਜੀਵ ਭੰਡਾਰੀ ਵੱਲੋਂ ਬਲਾਕ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ,ਉਨ੍ਹਾਂ ਵੱਲੋਂ ਬਲਾਕ ਅਧੀਨ ਪੈਂਦੇ ਪਿੰਡ ਮਚਾਕੀ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ 12 ਸਾਲ ਤੋਂ 14 ਸਾਲ ਦੇ ਬੱਚਿਆਂ ਦੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰਆਤ ਕੀਤੀ ਗਈ।ਮਚਾਕੀ ਕਲਾਂ ਦੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਇਸ ਟੀਕਾਕਰਨ ਲਈ ਬੱਚੇ ਦੀ ਸੂਚੀ ਅਤੇ ਬੈਠਣ ਦਾ ਉੱਚਿਤ ਪ੍ਰਬੰਧ ਕੀਤਾ ਗਿਆ ਸੀ।ਇਸ ਮੌਕੇ ਐਲ.ਐਚ.ਵੀ ਪਰਮਜੀਤ ਕੌਰ,ਸੀ.ਐਚ.ਓ ਦੀਪਕ ਬਾਵਾ,ਮਲਟੀ ਪਰਪਜ਼ ਹੈਲਥ ਵਰਕਰ ਜਗਪਾਲ ਕੌਰ,ਜਗਤਾਰ ਸਿੰਘ,ਆਸ਼ਾ ਵਰਕਰ ਕੁਲਦੀਪ ਕੌਰ ਅਤੇ ਸੁਖਜੀਤ ਕੌਰ ਨੇ ਬੱਚਿਆਂ ਦਾ ਟੀਕਾਕਰਨ ਕੀਤਾ।ਮੀਡੀਆ ਅਫਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸ਼ਿਆ ਕਿ ਬਲਾਕ ਅਧੀਨ 12 ਤੋਂ 14 ਸਾਲ ਦੇ 5757 ਬੱਚਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।ਅੱਜ ਮਚਾਕੀ ਕਲਾਂ ਸਕੂਲ ਦੇ 72 ਬੱਚਿਆਂ ਦਾ ਕੋਰੋਨਾ ਟੀਕਾਕਰਨ ਕੀਤਾ ਗਿਆ।ਡਾ.ਭੰਡਾਰੀ ਨੇ ਸਮੂਹ ਬਲਾਕ ਦੇ ਪਿੰਡਾਂ ਨੂੰ ਅਫਵਾਹਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਜਲਦ ਤੋਂ ਜਲਦ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਵਾਉਣ ਇਹ ਮੁਕੰਮਲ ਤੌਰ ਤੇ ਸੁਰੱਖਿਅਤ ਹੈ। 12 ਤੋਂ 14 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕਰਵਾਉਂਦੇ ਹੋਏ ਐੱਸ.ਐਮ.ਓ ਡਾ.ਰਾਜੀਵ ਭੰਡਾਰੀ,ਪ੍ਰਿੰਸੀਪਲ ਕਿਰਨਦੀਪ ਕੌਰ ਅਤੇ ਬੀ.ਈ.ਈ ਡਾ.ਪ੍ਰਭਦੀਪ ਚਾਵਲਾ।

Related posts

ਸਪੀਕਰ ਸੰਧਵਾਂ ਨੇ 12 ਲੱਖ ਦੀ ਲਾਗਤ ਨਾਲ ਤਿਆਰ ਸ਼ੂਟਿੰਗ ਰੇਂਜ ਦਾ ਕੀਤਾ ਉਦਘਾਟਨ

Balwinder hali

Breaking- ਪੰਜਾਬ ਵਿਚ ਚਿੱਟੇ ਦਾ ਕਹਰ ਵੱਧ ਰਿਹਾ, ਜਿਸ ਦਾ ਸਬੂਤ ਚਿੱਟਾ ਇਧਰ ਮਿਲਦਾ ਹੈ ਦਾ ਬੋਰਡ ਲੱਗਿਆ ਵੇਖਿਆ ਜਾ ਸਕਦਾ ਹੈ

punjabdiary

Breaking- ਵੱਡੀ ਖ਼ਬਰ – ਅੰਤਰਰਾਸ਼ਟਰੀ ਹਵਾਈ ਅੱਡੇ ਅੰਦਰ ਵੜਿਆ ਪਾਣੀ, ਭਾਰੀ ਮੀਂਹ ਪੈਣ ਨਾਲ ਲੋਕਾਂ ਦੇ ਘਰ ਤਬਾਹ ਹੋਏ, ਵੇਖੋ ਤਸਵੀਰਾਂ

punjabdiary

Leave a Comment