14 ਮਈ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ
ਫਰੀਦਕੋਟ, 5 ਅਪ੍ਰੈਲ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਮਈ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਅਥਾਰਿਟੀ, ਫਰੀਦਕੋਟ ਨੇ 14 ਮਈ, 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਅੱਜ ਨੂੰ ਜੁਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਹਦਾਇਤ ਕੀਤੀ ਅਤੇ ਆਦੇਸ਼ ਦਿੱਤੇ ਕਿ ਉਨ੍ਹਾਂ ਲਗਾਏ ਗਏ ਕੇਸਾਂ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਤਾਂ ਜੋ ਆਮ ਜਨਤਾ ਨੂੰ ਸੌਖਾ ਅਤੇ ਸਸਤਾ ਨਿਆਂ ਮਿਲ ਸਕੇ। ਇਸ ਦੇ ਨਾਲ ਹੀ ਮਾਨਯੋਗ ਚੇਅਰਮੈਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਹ ਆਪਣੇ ਲੰਬਿਤ ਕੇਸ ਇਸ ਕੌਮੀ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਫਾਇਦਾ ਲੈਣ।