Image default
ਅਪਰਾਧ

1418 ਕਰੋੜ ਰੁਪਏ ਦੇ ਬੈਂਕ ਘੁਟਾਲੇ ਦਾ ਮਾਮਲਾ; 9 ਮੁਲਜ਼ਮਾਂ ਵਿਰੁਧ ਚੱਲੇਗਾ ਕੇਸ

1418 ਕਰੋੜ ਰੁਪਏ ਦੇ ਬੈਂਕ ਘੁਟਾਲੇ ਦਾ ਮਾਮਲਾ; 9 ਮੁਲਜ਼ਮਾਂ ਵਿਰੁਧ ਚੱਲੇਗਾ ਕੇਸ

 

 

ਨਵੀਂ ਦਿੱਲੀ, 30 ਜਨਵਰੀ (ਰੋਜਾਨਾ ਸਪੋਕਸਮੈਨ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 1418 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 9 ਮੁਲਜ਼ਮਾਂ ਵਿਰੁਧ ਦੋਸ਼ ਆਇਦ ਕੀਤੇ ਹਨ।

Advertisement

ਮੁਲਜ਼ਮਾਂ ਵਿਚ ਕੈਮੀਕਲ ਕੰਪਨੀ ਕੁਡੋਸ ਕੈਮੀ ਲਿਮਟਿਡ, ਇਸ ਦੇ ਡਾਇਰੈਕਟਰ ਜਤਿੰਦਰ ਸਿੰਘ ਅਤੇ ਗੁਰਮੀਤ ਸੋਢੀ, ਅਨਿਲ ਕੁਮਾਰ ਖੋਸਲਾ, ਓਮਪ੍ਰਕਾਸ਼ ਕਠਪਾਲ, ਦਵਿੰਦਰ ਕੁਮਾਰ ਗੁਪਤਾ, ਗੁਰਿੰਦਰ ਸਿੰਘ, ਵਿਜੇ ਕੁਮਾਰ ਅਰੋੜਾ ਅਤੇ ਕਮਲੇਸ਼ ਵਧਾਵਨ ਸ਼ਾਮਲ ਹਨ। ਇਨ੍ਹਾਂ ਸਾਰਿਆਂ ਵਿਰੁਧ 6 ਮਈ ਤੋਂ ਸੁਣਵਾਈ ਸ਼ੁਰੂ ਹੋਵੇਗੀ।

ਸੀਬੀਆਈ ਨੇ ਬੈਂਕ ਦੀ ਸ਼ਿਕਾਇਤ ‘ਤੇ 2017 ‘ਚ ਇਹ ਮਾਮਲਾ ਦਰਜ ਕੀਤਾ ਸੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਬਹਿਸ ਦੌਰਾਨ ਕਿਹਾ ਕਿ ਮੁਲਜ਼ਮਾਂ ਨੇ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲਿਆ, ਪਰ ਇਨ੍ਹਾਂ ਦੀ ਵਰਤੋਂ ਅਪਣੀਆਂ ਫਰਜ਼ੀ ਕੰਪਨੀਆਂ ਵਿਚ ਕੀਤੀ।

ਮੁਲਜ਼ਮਾਂ ਨੇ ਬੈਂਕ ਕਰਜ਼ਿਆਂ ਦੀ ਮਦਦ ਨਾਲ ਚੰਡੀਗੜ੍ਹ ਦੇ ਆਸ-ਪਾਸ ਕਰੋੜਾਂ ਦੀ ਜਾਇਦਾਦ ਬਣਾਈ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਉਨ੍ਹਾਂ ਵਿਰੁਧ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਅਤੇ ਉਨ੍ਹਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰ ਲਈ। ਈ.ਡੀ. ਨੇ ਕੰਪਨੀ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿਚ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ।

Advertisement

Related posts

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

punjabdiary

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਗ੍ਰਿਫਤਾਰ

punjabdiary

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

punjabdiary

Leave a Comment