Tuesday, May 26, 2026
Google search engine
Homeਤਾਜ਼ਾ ਖਬਰ16ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 30 ਦਿਨਾਂ ਦੀ...

16ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 30 ਦਿਨਾਂ ਦੀ ਪੈਰੋਲ ਮਨਜ਼ੂਰ

ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਉਹ ਸਵੇਰੇ ਜੇਲ੍ਹ ਤੋਂ ਬਾਹਰ ਆ ਕੇ ਸਿਰਸਾ ਆਸ਼ਰਮ ਲਈ ਰਵਾਨਾ ਹੋ ਗਿਆ।

ਚੰਡੀਗੜ੍ਹ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ ਅਤੇ ਹੁਣ ਉਸ ਨੂੰ 30 ਦਿਨਾਂ ਲਈ ਅਸਥਾਈ ਰਿਹਾਈ ਦਿੱਤੀ ਗਈ ਹੈ। ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਉਹ ਸਵੇਰੇ ਜੇਲ੍ਹ ਤੋਂ ਬਾਹਰ ਆ ਕੇ ਸਿਰਸਾ ਆਸ਼ਰਮ ਲਈ ਰਵਾਨਾ ਹੋ ਗਿਆ।

ਇਹ ਸਾਲ 2026 ਦੌਰਾਨ ਰਾਮ ਰਹੀਮ ਨੂੰ ਮਿਲੀ ਦੂਜੀ ਪੈਰੋਲ ਹੈ। ਇਸ ਤੋਂ ਪਹਿਲਾਂ ਵੀ ਉਹ 15 ਵਾਰ ਪੈਰੋਲ ਜਾਂ ਫਰਲੋ ਦਾ ਲਾਭ ਲੈ ਚੁੱਕਾ ਹੈ। ਮੌਜੂਦਾ ਰਿਹਾਈ ਨਾਲ ਇਹ ਉਸ ਦੀ 16ਵੀਂ ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਘਟਨਾ ਬਣ ਗਈ ਹੈ। ਜਾਣਕਾਰੀ ਅਨੁਸਾਰ, ਹੁਣ ਤੱਕ ਉਹ ਆਪਣੀ ਕੁੱਲ ਕੈਦ ਮਿਆਦ ਦੇ 406 ਦਿਨ ਜੇਲ੍ਹ ਤੋਂ ਬਾਹਰ ਬਿਤਾ ਚੁੱਕਾ ਹੈ।

ਰਾਮ ਰਹੀਮ ਨੂੰ 2017 ਵਿੱਚ ਕੇਂਦਰੀ ਜਾਂਚ ਬਿਊਰੋ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਨਾਲ ਜਬਰ-ਜ਼ਨਾਹ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਉਸ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲਿਆਂ ਵਿੱਚ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ 2024 ਅਤੇ ਰਾਮ ਚੰਦਰ ਛਤਰਪਤੀ ਕਤਲ ਕੇਸ ਵਿੱਚ 2026 ਦੌਰਾਨ ਉਸ ਨੂੰ ਬਰੀ ਕਰ ਦਿੱਤਾ।

30 ਦਿਨਾਂ ਦੀ ਇਸ ਪੈਰੋਲ ਨਾਲ ਰਾਮ ਰਹੀਮ ਨੇ ਹਰਿਆਣਾ ਚੰਗੇ ਚਾਲ-ਚਲਣ ਵਾਲੇ ਕੈਦੀਆਂ ਦੀ ਆਰਜ਼ੀ ਰਿਹਾਈ ਕਾਨੂੰਨ 2022 ਤਹਿਤ ਸਾਲ 2026 ਲਈ ਮਿਲਣ ਵਾਲਾ 10 ਹਫ਼ਤਿਆਂ ਦਾ ਪੈਰੋਲ ਕੋਟਾ ਪੂਰਾ ਕਰ ਲਿਆ ਹੈ। ਇਸ ਤੋਂ ਪਹਿਲਾਂ, ਜਨਵਰੀ ਮਹੀਨੇ ਵਿੱਚ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਕਾਨੂੰਨ ਅਨੁਸਾਰ, ਕਿਸੇ ਵੀ ਕੈਦੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ 10 ਹਫ਼ਤਿਆਂ ਦੀ ਪੈਰੋਲ ਅਤੇ ਤਿੰਨ ਹਫ਼ਤਿਆਂ ਦੀ ਫਰਲੋ ਮਿਲ ਸਕਦੀ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments