Image default
ਅਪਰਾਧ

18 ਸਾਲ ਪੁਰਾਣੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਬਰੀ; ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਪੁਲਿਸ

18 ਸਾਲ ਪੁਰਾਣੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਬਰੀ; ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਪੁਲਿਸ

 

 

 

Advertisement

 

ਚੰਡੀਗੜ੍ਹ, 1 ਦਸੰਬਰ (ਰੋਜਾਨਾ ਸਪੋਕਸਮੈਨ)- ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਇਕ ਹੋਰ ਕੇਸ ਵਿਚ ਵੀ ਬਰੀ ਕਰ ਦਿਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਜਗਤਾਰ ਹਵਾਰਾ ਨੂੰ ਬਰੀ ਕਰ ਦਿਤਾ ਗਿਆ ਹੈ। ਹਵਾਰਾ ਖ਼ਿਲਾਫ਼ 2005 ਵਿਚ ਚੰਡੀਗੜ੍ਹ ਦੇ ਸੈਕਟਰ 17 ਵਿਚ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ।

ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ ਵਿਚ ਬੰਦ ਹੈ। ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਪੁਲਿਸ ਨੇ 11 ਜੁਲਾਈ 2005 ਨੂੰ ਉਨ੍ਹਾਂ ਦੇ ਸਾਥੀ ਸਮੀਰ ਮੱਲ੍ਹਾ ਉਰਫ ਟੋਨੀ ਸਮੇਤ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਸਮੇਂ ਦੋਵਾਂ ਕੋਲੋਂ ਆਰਡੀਐਕਸ ਬਰਾਮਦ ਕੀਤਾ ਸੀ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਗਤਾਰ ਸਿੰਘ ਹਵਾਰਾ ‘ਤੇ ਸੀਆਰਪੀਸੀ ਦੀ ਧਾਰਾ 268 ਲਗਾਈ ਗਈ ਸੀ। ਇਸ ਤਹਿਤ ਮੁਲਜ਼ਮ ਨੂੰ ਜੇਲ ਤੋਂ ਬਾਹਰ ਲਿਜਾਣ ਅਤੇ ਅਦਾਲਤ ਵਿਚ ਪੇਸ਼ ਕਰਨ ’ਤੇ ਪਾਬੰਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਕਮਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 268 ਤਹਿਤ ਕਿਸੇ ਵੀ ਸਰਕਾਰ ਕੋਲ ਕਿਸੇ ਵੀ ਦੋਸ਼ੀ ਨੂੰ ਜੇਲ ਤੋਂ ਬਾਹਰ ਆਉਣ ਤੋਂ ਰੋਕਣ ਦਾ ਅਧਿਕਾਰ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹਿਲਾਂ ਵੀ ਇਕ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਚੁੱਕੀ ਹੈ। 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਸੈਕਟਰ 36 ਵਿਚ ਦਰਜ ਕੇਸ ਵਿਚੋਂ ਬਰੀ ਕਰ ਦਿਤਾ ਸੀ।

Advertisement

Related posts

35 ਲੱਖ ਲਾ ਕੇ ਕੈਨੇਡਾ ਭੇਜੀ ਕੁੜੀ ਨੇ ਘਰਵਾਲੇ ਨੂੰ ਭੇਜੇ ਤਲਾਕ ਦੇ ਕਾਗਜ਼, ਮਾਮਲਾ ਦਰਜ

punjabdiary

Big News-ਕਤਲ ਦਾ ਲੋੜੀਂਦਾ ਮੁਲਜ਼ਮ ਫ਼ਰਾਰ, ਪੁਲਿਸ ਤੇ ਕਾਰ ਚਾਲਕ ਵਿਚਾਲੇ ਮੁਕਾਬਲਾ

punjabdiary

Breaking- ਗੈਂਗਸਟਰ ਮਨਦੀਪ (ਤੂਫਾਨ) ਪੁਲਿਸ ਹਿਰਾਸਤ ਵਿਚ, ਉਸ ਦੀ ਜਾਨ ਨੂੰ ਖਤਰਾ

punjabdiary

Leave a Comment