Image default
ਅਪਰਾਧ

1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਵਿਰੁਧ ਸੁਣਵਾਈ 29 ਤਕ ਟਲੀ

1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਵਿਰੁਧ ਸੁਣਵਾਈ 29 ਤਕ ਟਲੀ

 

 

 

Advertisement

ਨਵੀਂ ਦਿੱਲੀ, 21 ਅਗਸਤ (ਰੋਜਾਨਾ ਸਪੋਕਸਮੈਨ)- 1984 ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਹੋਏ ਕਤਲੇਆਮ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਰਾਊਜ਼ ਐਵੇਨਿਊ ਅਦਾਲਤ ਵਲੋਂ ਦਸਤਾਵੇਜ਼ਾਂ ਦੇ ਪਰੀਖਣ ਲਈ ਸੁਣਵਾਈ ਨੂੰ ਟਾਲ ਦਿਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ 10 ਅਗਸਤ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤੀ ਸੁਣਵਾਈ ਦੌਰਾਨ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿਤੀ ਸੀ। ਟਾਈਟਲਰ ਦੇ ਵਕੀਲ ਨੇ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਵੀਡੀਉ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ 20 ਮਈ ਨੂੰ ਦਾਖ਼ਲ ਅਪਣੀ ਚਾਰਜਸ਼ੀਟ ’ਚ ਦੋਸ਼ ਲਾਇਆ ਹੈ ਕਿ ਟਾਈਟਲਰ ਨੇ 1 ਨਵੰਬਰ, 1984 ਨੂੰ ਆਜ਼ਾਦ ਮਾਰਕੀਟ ’ਚ ਪੁਲ ਬੰਗਸ਼ ਗੁਰਦੁਆਰਾ ਸਾਹਿਬ ’ਚ ਇਕੱਠੀ ਭੀੜ ਨੂੰ ‘ਭੜਕਾਇਆ’ ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਸਾੜ ਦਿਤਾ ਗਿਆ ਅਤੇ ਤਿੰਨ ਸਿੱਖਾਂ – ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿਤਾ ਗਿਆ।

ਏਜੰਸੀ ਨੇ ਸਾਬਕਾ ਕੇਂਦਰੀ ਮੰਤਰੀ ਵਿਰੁਧ ਆਈ.ਪੀ.ਸੀ. ਦੀ ਧਾਰਾ 147 (ਦੰਗਾ), 149 (ਗ਼ੈਰਕਾਨੂੰਨੀ ਇਕੱਠ), 153ਏ (ਭੜਕਾਊ ਕਾਰਾ), 109 (ਉਕਸਾਉਣਾ) ਦੇ ਨਾਲ 302 (ਕਤਲ), 295 (ਧਾਰਮਥ ਥਾਵਾਂ ਨੂੰ ਅਪਵਿੱਤਰ ਕਰਨਾ) ਤਹਿਤ ਦੋਸ਼ ਲਾਏ ਹਨ।

Advertisement

Related posts

6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

punjabdiary

ਹਮਾਸ ਨੇ ਇਜ਼ਰਾਈਲੀ ਬੱਚਿਆਂ ਨੂੰ ਮਾਰ ਕੇ ਸਾੜਿਆ? PM ਬੈਂਜਾਮਿਨ ਨੇਤਨਯਾਹੂ ਨੇ ਦੁਨੀਆਂ ਨੂੰ ਦਿਖਾਇਆ ਸਬੂਤ

punjabdiary

BREAKING NEWS- ਮੋਰਿੰਡਾ ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ ‘ਤੇ ਹੀ ਕੀਤਾ ਕਾਬੂ

punjabdiary

Leave a Comment