Image default
ਅਪਰਾਧ

1984 ਸਿੱਖ ਨਸਲਕੁਸ਼ੀ: ਜਨਕਪੁਰੀ ਤੇ ਵਿਕਾਸਪੁਰੀ ਵਿਚ ਸਿੱਖਾਂ ਦੀ ਹਤਿਆ ਦੇ ਮਾਮਲੇ ’ਚ ਸੱਜਣ ਕੁਮਾਰ ਵਿਰੁਧ ਦੋਸ਼ ਤੈਅ

1984 ਸਿੱਖ ਨਸਲਕੁਸ਼ੀ: ਜਨਕਪੁਰੀ ਤੇ ਵਿਕਾਸਪੁਰੀ ਵਿਚ ਸਿੱਖਾਂ ਦੀ ਹਤਿਆ ਦੇ ਮਾਮਲੇ ’ਚ ਸੱਜਣ ਕੁਮਾਰ ਵਿਰੁਧ ਦੋਸ਼ ਤੈਅ

 

 

 

Advertisement

 

ਨਵੀਂ ਦਿੱਲੀ, 23 ਅਗਸਤ (ਰੋਜਾਨਾ ਸਪੋਕਸਮੈਨ)- ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਮਾਮਲੇ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਵਿਰੁਧ ਦੋਸ਼ ਤੈਅ ਕੀਤੇ ਹਨ। ਮਾਮਲਾ ਜਨਕਪੁਰੀ ਤੇ ਵਿਕਾਸਪੁਰੀ ਵਿਚ ਸਿੱਖਾਂ ਦੀ ਹਤਿਆ ਨਾਲ ਸਬੰਧਤ ਹੈ। ਸੱਜਣ ਕਮਾਰ ਵਿਰੁਧ ਹਤਿਆ ਦੀ ਕੋਸ਼ਿਸ਼, ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਇਲਜ਼ਾਮ ਹਨ।

ਅਦਾਲਤ ਨੇ ਸੱਜਣ ਕੁਮਾਰ ਵਿਰੁਧ ਆਈ.ਪੀ.ਸੀ. ਦੀ ਧਾਰਾ 147, 148, 153ਏ, 295R/W149, 307, 308, 323, 325, 395,436 ਤਹਿਤ ਦੋਸ਼ ਆਇਦ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿਤਾ ਹੈ। ਰਾਊਜ਼ ਐਵੇਨਿਊ ਅਦਾਲਤ ਵਿਚ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।

ਇਸ ਦੌਰਾਨ ਅਦਾਲਤ ਨੂੰ ਦਸਿਆ ਗਿਆ ਕਿ ਸੱਜਣ ਕੁਮਾਰ ਇਸ ਮਾਮਲੇ ‘ਚ ਹਿਰਾਸਤ ‘ਚ ਨਹੀਂ ਹੈ, ਇਸ ਮਾਮਲੇ ‘ਚ ਸੱਜਣ ਕੁਮਾਰ ਜ਼ਮਾਨਤ ‘ਤੇ ਹੈ।ਜ਼ਿਕਰਯੋਗ ਹੈ ਕਿ 2015 ’ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸੱਜਣ ਕੁਮਾਰ ਵਿਰੁਧ ਜਨਕਪੁਰੀ ਅਤੇ ਵਿਕਾਸਪੁਰੀ ’ਚ ਐਫ਼.ਆਈ.ਆਰ. ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ। ਦਿੱਲੀ ’ਚ 1984 ’ਚ ਹੋਏ ਸਿੱਖ ਕਤਲੇਆਮ ਦੌਰਾਨ ਸੱਜਣ ਕੁਮਾਰ ਵਿਰੁਧ ਜਨਕਪੁਰੀ ’ਚ ਰਹਿਣ ਵਾਲੇ ਦੋ ਸਿੱਖਾਂ ਸੋਹਨ ਸਿੰਘ ਅਤੇ ਉਸ ਦੇ ਦਾਮਾਦ ਅਵਤਾਰ ਸਿੰਘ ਦਾ ਕਤਲ ਕਰਨ ਦਾ ਦੋਸ਼ ਹੈ।

Advertisement

1 ਨਵੰਬਰ 1984 ਨੂੰ ਦੋਹਾਂ ਦਾ ਕਤਲ ਕਰ ਦਿਤਾ ਗਿਆ ਸੀ। ਇਸ ਕੇਸ ’ਚ ਸੱਜਣ ਕੁਮਾਰ ਦਾ ਪੋਲੀਗ੍ਰਾਫ਼ੀ ਟੈਸਟ ਵੀ ਹੋਇਆ ਸੀ। ਅਦਾਲਤ ’ਚ ਸੱਜਣ ਕੁਮਾਰ ਦੇ ਵਕੀਲਾਂ ਨੇ ਦਲੀਲ ਦਿਤੀ ਸੀ ਕਿ ਐਸ.ਆਈ.ਟੀ. ਕੋਲ ਕੋਈ ਸਬੂਤ ਨਹੀਂ ਹੈ ਜਿਸ ਕਾਰਨ ਸੱਜਣ ਕੁਮਾਰ ਦਾ ਪੋਲੀਗ੍ਰਾਫ਼ੀ ਟੈਸਟ ਕੀਤਾ ਜਾ ਰਿਹਾ ਹੈ।

Related posts

Breaking News- ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕੇਸਾਂ ਦੀ ਕੀਤੀ ਬੇਅਦਬੀ, ਮਾਮਲਾ ਦਰਜ

punjabdiary

Breaking- ਅਤਵਾਦੀ ਗਿਰੋਹ ਦੇ 3 ਮੈਂਬਾਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਮੁਲਜ਼ਮ

punjabdiary

ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਵਿਰੁਧ ਸੁਣਵਾਈ ਟਲੀ

punjabdiary

Leave a Comment