1993 Tarn Taran fake encounter : ਤਰਨਤਾਰਨ ਫਰਜ਼ੀ ਮੁਕਾਬਲਾ ਮਾਮਲੇ ਵਿੱਚ ਸੀਬੀਆਈ ਅਦਾਲਤ ਦਾ ਵੱਡਾ ਫੈਸਲਾ, ਤਤਕਾਲੀ ਐਸਐਸਪੀ, ਡੀਐਸਪੀ ਸਮੇਤ 5 ਦੋਸ਼ੀ ਕਰਾਰ
1993 Tarn Taran fake encounter : ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਲ 1993 ਵਿੱਚ ਤਤਕਾਲੀ ਪੁਲਿਸ ਅਧਿਕਾਰੀਆਂ ਵੱਲੋਂ ਦੋ ਫਰਜ਼ੀ ਮੁਕਾਬਲਿਆਂ ਵਿੱਚ 5 ਨੌਜਵਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ 5 ਨੌਜਵਾਨਾਂ ਨੂੰ ਦੋਸ਼ੀ ਠਹਿਰਾਇਆ ਹੈ।

ਮੋਹਾਲੀ- ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਲ 1993 ਵਿੱਚ ਤਤਕਾਲੀ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਦੋ ਫਰਜ਼ੀ ਮੁਕਾਬਲਿਆਂ ਵਿੱਚ 7 ਨੌਜਵਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ 7 ਨੌਜਵਾਨਾਂ ਨੂੰ ਦੋਸ਼ੀ ਠਹਿਰਾਇਆ ਹੈ।
ਅਦਾਲਤ ਨੇ ਦੋ ਫਰਜ਼ੀ ਮੁਕਾਬਲਿਆਂ ਵਿੱਚ ਫੈਸਲਾ ਸੁਣਾਇਆ
ਪਹਿਲੇ ਮਾਮਲੇ ਵਿੱਚ, 27 ਜੂਨ ਦੀ ਸਵੇਰ ਨੂੰ, ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਇੱਕ ਪੁਲਿਸ ਟੀਮ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਰਾਣੀ ਵਾਲਾ ਪਿੰਡ ਤੋਂ ਐਸਪੀਓ ਸ਼ਿੰਦਰ ਸਿੰਘ, ਦੇਸਾ ਸਿੰਘ, ਸੁਖਦੇਵ ਸਿੰਘ ਅਤੇ ਬਲਕਾਰ ਸਿੰਘ ਨੂੰ ਹਿਰਾਸਤ ਵਿੱਚ ਲਿਆ। ਜਿਸ ਤੋਂ ਬਾਅਦ 12 ਜੁਲਾਈ ਨੂੰ, ਸਰਹਾਲੀ ਥਾਣੇ ਦੀ ਟੀਮ ਨੇ ਡੀਐਸਪੀ ਭੁਪਿੰਦਰ ਸਿੰਘ ਅਤੇ ਐਸਪੀਓ ਸ਼ਿੰਦਰ ਸਿੰਘ, ਦੇਸਾ ਸਿੰਘ ਅਤੇ ਸੁਖਦੇਵ ਸਿੰਘ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ।
ਦੂਜਾ ਮਾਮਲਾ ਵੈਰੋਵਾਲ ਥਾਣੇ ਦਾ ਹੈ, ਜਿਸ ਵਿੱਚ 28 ਜੁਲਾਈ ਨੂੰ ਇੰਸਪੈਕਟਰ ਰਘੂਬੀਰ ਸਿੰਘ ਅਤੇ ਸੂਬਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੱਬਾ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਅੱਜ ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੀਐਸਪੀ ਭੁਪਿੰਦਰ ਸਿੰਘ, ਇੰਸਪੈਕਟਰ ਰਘੂਬੀਰ ਸਿੰਘ, ਸੂਬਾ ਸਿੰਘ, ਏਐਸਆਈ ਦਵਿੰਦਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਆਈਪੀਸੀ ਦੀ ਧਾਰਾ 302, 218, 201 ਅਤੇ 120ਬੀ ਦੇ ਤਹਿਤ ਦੋਸ਼ੀ ਠਹਿਰਾਇਆ ਹੈ।
ਇਹ ਵੀ ਪੜ੍ਹੋ-Money laundering case : ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਐਲਾਨਿਆ ਭਗੌੜਾ, ਜਾਇਦਾਦ ਬਾਰੇ ਵੀ ਦਿੱਤੇ ਹੁਕਮ
ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕੁੱਲ 10 ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਬਾਕੀਆਂ ਦੀ ਮੌਤ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਹੋ ਸਕੀ। ਅਦਾਲਤ ਸੋਮਵਾਰ, 4 ਅਗਸਤ ਨੂੰ ਸਜ਼ਾ ਸੁਣਾਏਗੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।