21 ਨਵੰਬਰ ਤੱਕ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ
ਫਰੀਦਕੋਟ 7 ਅਕਤੂਬਰ (ਪੰਜਾਬ ਡਾਇਰੀ) ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫਤਰਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ ਸਾਈਨ/ਮੀਲ ਪੱਥਰ/ਨਾਮ ਪੱਟੀਆਂ/ਬੋਰਡ ਮਿਤੀ 21 ਫਰਵਰੀ 2023 ਤੱਕ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆਂ ਸਨ। ਇਹ ਜਾਣਕਾਰੀ ਜਿਲ੍ਹਾ ਭਾਸ਼ਾ ਅਫਸਰ ਸ. ਮਨਜੀਤ ਪੁਰੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਪੱਤਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਪੱਤਰ ਰਾਹੀਂ ਹੁਣ ਉਕਤ ਦਰਜ ਕਾਰਜ ਮੁਕੰਮਲ ਕਰਨ ਲਈ 21 ਨਵੰਬਰ 2023 ਤੱਕ ਦਾ ਸਮਾਂ ਦਿੱਤਾ ਗਿਆ ਹੈ। ਜਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਕਿ ਜਿੰਨਾ ਨੇ ਉਕਤ ਅਨੁਸਾਰ ਬੋਰਡ ਪੰਜਾਬੀ ਭਾਸ਼ਾ ਵਿੱਚ ਨਹੀਂ ਕਰਵਾਏ ਉਹ ਨਿਰਧਾਰਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਵਾ ਲੈਣ।