Image default
About us

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 12 ਤੋਂ 15 ਫੁੱਟ ਤੱਕ ਜੰਮੀ ਬਰਫ

25 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 12 ਤੋਂ 15 ਫੁੱਟ ਤੱਕ ਜੰਮੀ ਬਰਫ

 

 

ਦਿੱਲੀ, 17 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਬਰਫਬਾਰੀ ਤੋਂ ਬਾਅਦ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਫੌਜ ਦੇ ਜਵਾਨਾਂ ਨੇ ਬਰਫਬਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਰਗ ਦਾ ਨਿਰੀਖਣ ਵੀ ਕੀਤਾ ਹੈ। ਗੁਰਦੁਆਰਾ ਸਾਹਿਬ ਲਗਭਗ 12 ਤੋਂ 15 ਫੁੱਟ ਤੱਕ ਬਰਫ਼ ਨਾਲ ਢਕਿਆ ਹੋਇਆ ਹੈ। ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ।

Advertisement

25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ ਹੋ ਜਾਵੇਗੀ । ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਬਰਫ਼ ਹਟਾਉਣ ਦਾ ਕੰਮ ਆਮ ਤੌਰ ‘ਤੇ ਭਾਰਤੀ ਫੌਜ ਵੱਲੋਂ ਵੀ ਕੀਤਾ ਜਾਂਦਾ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ । ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪ੍ਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਹੁੰਚਣਗੇ, ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰਨਗੇ।

 

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਇਹ ਸਾਲਾਨਾ ਯਾਤਰਾ ਇਸ ਵਾਰ 25 ਮਈ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ 10 ਅਕਤੂਬਰ ਨੂੰ ਬੰਦ ਕੀਤੇ ਜਾਣਗੇ। ਜਿਸਦੇ ਲਈ ਸੂਬਾ ਸਰਕਾਰ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ।

Advertisement

Related posts

ਕੋਚਿੰਗ ਸੈਂਟਰ ‘ਚ ਲੱਗੀ ਅੱਗ, ਵਿਦਿਆਰਥੀਆਂ ਨੇ ਰੱਸੀਆਂ ਦੀ ਮਦਦ ਨਾਲ ਛਾਲ ਮਾਰ ਕੇ ਬਚਾਈ ਜਾਨ

punjabdiary

ਹੁਣ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੀਤਾ 3 ਦਿਨਾ ਹੜਤਾਲ ਦਾ ਐਲਾਨ, ਜਾਣੋ ਵਜ੍ਹਾ

punjabdiary

ਪਿੰਡ ਜਲਾਲੇਆਣਾ ਵਿਖੇ ਲਾਇਆ ਗਿਆ ਇੱਕ ਰੋਜਾ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ

punjabdiary

Leave a Comment