Image default
About us

25 ਤੋਂ 27 ਸਤੰਬਰ ਤੱਕ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

25 ਤੋਂ 27 ਸਤੰਬਰ ਤੱਕ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

 

 

 

Advertisement

ਫਰੀਦਕੋਟ, 20 ਸਤੰਬਰ (ਪੰਜਾਬ ਡਾਇਰੀ)- ਲੈਫ ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 25 ਸਤੰਬਰ 2023 ਤੋਂ 27 ਸਤੰਬਰ 2023 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਤਲਵੰਡੀ ਰੋਡ, ਫਰੀਦਕੋਟ ਵਿਖੇ ਫੌਜ ਵੱਲੋਂ ਸਿੱਖ ਲਾਈਟ ਇਨਫੈਂਟਰੀ ਰਿਕਾਰਡ ਦਫਤਰ ਫਤਿਹਗੜ੍ਹ (ਯੂਪੀ) ਵੱਲੋਂ ਮਾਹਿਰ ਟੀਮ ਪਹੁੰਚ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਤਿੰਨ ਦਿਨਾਂ ਦੌਰਾਨ ਇਸ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਨਾਲ ਸਬੰਧਤ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਦਫਤਰ/ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰ ਦੀ ਰਿਕਾਰਡ ਦਫਤਰ ਨਾਲ ਸਬੰਧਤ/ ਪੈਨਸ਼ਨ ਜਾਂ ਕੋਈ ਸਮੱਸਿਆ ਹੋਵੇ ਜਾਂ ਕੇਸ ਪੈਂਡਿੰਗ ਹੋਵੇ, ਉਹ ਇਸ ਮੌਕੇ ਤੇ ਆਪਣੇ ਫੌਜ ਅਤੇ ਸਿਵਲ ਦੇ ਦਸਤਾਵੇਜ਼ਾਂ ਸਮੇਤ ਦਫਤਰੀ ਸਮੇਂ ਤੇ ਪਹੁੰਚ ਕੇ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।

Related posts

ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਅਲਰਟ ਹੋਇਆ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

punjabdiary

ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲਿਆਂ ਨੂੰ ਦੇਣੇ ਪੈਣਗੇ ਪੈਸੇ!, X ਖਾਤਾ ਬਣਾਉਣ ਲਈ ਲੱਗੇਗੀ ਫੀਸ…

punjabdiary

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

punjabdiary

Leave a Comment