27.68 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੀਹਲੇਵਾਲਾ ਵਿੱਚ ਕਰਵਾਈ ਜਾਵੇਗੀ ਹੈਲਥ ਐਂਡ ਵੈਲਨੇਸ ਸੈਂਟਰ ਦੀ ਉਸਾਰੀ-ਵਿਧਾਇਕ ਸੇਖੋਂ
ਫ਼ਰੀਦਕੋਟ, 3 ਮਈ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਿੰਡ ਬੀਹਲੇਵਾਲਾ ਵਿੱਚ ਹੈਲਥ ਐਂਡ ਵੈਲਨੇਸ ਸੈਂਟਰ ਦੀ ਉਸਾਰੀ 27.68 ਲੱਖ ਰੁਪਏ ਨਾਲ ਕਰਵਾਈ ਜਾਵੇਗੀ। ਇਸ ਸੈਂਟਰ ਦੀ ਉਸਾਰੀ ਲਈ ਟੈਂਡਰ ਪੰਚਾਇਤੀ ਰਾਜ ਫਰੀਦਕੋਟ ਵੱਲੋਂ ਲਗਾ ਦਿੱਤੇ ਗਏ ਹਨ। ਜਲਦੀ ਹੀ ਇਸ ਹੈਲਥ ਐਂਡ ਵੈਲਨੈਸ ਸੈਂਟਰ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਹ ਹੈਲਥ ਐਂਡ ਵੈਲਨਸ ਸੈਂਟਰ ਲੋਕਾਂ ਨੂੰ ਸੰਪੂਰਨ ਪ੍ਰਾਇਮਰੀ ਹੈਲਥ ਕੇਅਰ (ਸੀ.ਪੀ.ਐਚ.ਸੀ.) ਪ੍ਰਦਾਨ ਕਰਨਗੇ, ਇਸ ਨਾਲ ਮਾਵਾਂ ਅਤੇ ਬੱਚੇ ਦੀਆਂ ਸਿਹਤ ਸੇਵਾਵਾਂ ਅਤੇ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਾਉ ਸੰਬਧੀ ਘਰਾਂ ਦੇ ਨੇੜੇ ਸਿਹਤ ਸੰਭਾਲ ਸਬੰਧੀ ਸੇਵਾਵਾਂ ਦੇਣਗੇ, ਜਿਸ ਵਿੱਚ ਮੁਫ਼ਤ ਜ਼ਰੂਰੀ ਦਵਾਈਆਂ ਅਤੇ ਜਾਂਚ ਸੇਵਾਵਾਂ ਸ਼ਾਮਲ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਲਈ ਲਗਾਤਾਰ ਕੰਮ ਕਰ ਰਹੀ ਹੈ।