Sunday, February 8, 2026
Google search engine
Homeਤਾਜ਼ਾ ਖਬਰਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕੋਰ ਕਮੇਟੀ ਪਹੁੰਚੀ ਡੀਜੀਪੀ ਦਫ਼ਤਰ, ਲਗਾਇਆ...

ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕੋਰ ਕਮੇਟੀ ਪਹੁੰਚੀ ਡੀਜੀਪੀ ਦਫ਼ਤਰ, ਲਗਾਇਆ ਪੱਕਾ ਧਰਨਾ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕੋਰ ਕਮੇਟੀ ਪਹੁੰਚੀ ਡੀਜੀਪੀ ਦਫ਼ਤਰ, ਲਗਾਇਆ ਪੱਕਾ ਧਰਨਾ

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਗੌਰਵ ਯਾਦਵ ਨੂੰ ਕਿਹਾ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਮੇਰੇ ਤੇ ਕੀਤੀ ਜਾਵੇ। ਜਦੋਂ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇੱਥੇ ਮੌਜੂਦ ਰਹੇਗੀ।

ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀਜੀਪੀ ਦਫਤਰ ਵਿਖੇ ਪਹੁੰਚੀ ਹੈ। ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵੀ ਹੋਈ। ਇਸ ਮੀਟਿੰਗ ਮਗਰੋਂ ਸੁਖਬੀਰ ਸਿੰਘ ਬਾਦਲ ਪੂਰੀ ਕੋਰ ਕਮੇਟੀ ਦੇ ਮੈਂਬਰਾਂ ਦੇ ਨਾਲ ਪੰਜਾਬ ਡੀਜੀਪੀ ਦੇ ਦਫ਼ਤਰ ਵਿਖੇ ਪਹੁੰਚ ਚੁੱਕੇ ਹਨ। 

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਗੌਰਵ ਯਾਦਵ ਨੂੰ ਕਿਹਾ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਮੇਰੇ ਤੇ ਕੀਤੀ ਜਾਵੇ। ਜਦੋਂ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇੱਥੇ ਮੌਜੂਦ ਰਹੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਖੁਦ ਗ੍ਰਿਫ਼ਤਾਰੀ ਦੇਣ ਲਈ ਆਏ ਹਨ, ਉਨ੍ਹਾਂ ’ਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਰਨਾ ਉਨ੍ਹਾਂ ’ਤੇ ਕਰੇ ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।

(ਪੀਟੀਸੀ ਨਿਊਜ਼)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments