Image default
About us

5999 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

5999 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

 

 

 

Advertisement

 

ਚੰਡੀਗੜ੍ਹ, 15 ਨਵੰਬਰ (ਡੇਲੀ ਪੋਸਟ ਪੰਜਾਬੀ)- ਅਧਿਆਪਕਾਂ ਦੀ ਭਰਤੀ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਮਾਮਲਾ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਅੱਗੇ ਸੁਣਵਾਈ ਲਈ ਰੱਖਿਆ ਗਿਆ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਮਾਣਯੋਗ ਅਦਾਲਤ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਲਈ ਇਸ ਭਰਤੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਸੂਬੇ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ ਜਿੱਥੇ ਮੌਜੂਦਾ ਸਮੇਂ ਵਿੱਚ ਸਿਰਫ਼ ਇੱਕ ਹੀ ਅਧਿਆਪਕ ਚੱਲ ਰਿਹਾ ਹੈ।

ਇਹ ਵੀ ਬੇਨਤੀ ਕੀਤੀ ਗਈ ਸੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ। ਜੇ ਉਨ੍ਹਾਂ ਦਾ ਫੈਸਲਾ ਜਲਦੀ ਨਹੀਂ ਆਉਂਦਾ ਤਾਂ ਮਾਣਯੋਗ ਹਾਈਕੋਰਟ ਇਸ ਸਬੰਧੀ ਅੰਤਰਿਮ ਫੈਸਲਾ ਦੇਵੇ ਤਾਂ ਜੋ ਭਰਤੀ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਸਕੇ। ਉਨ੍ਹਾਂ ਅਦਾਲਤ ਨੂੰ ਇਸ ਕੇਸ ਦੀ ਅਗਲੀ ਸੁਣਵਾਈ ਜਲਦੀ ਤੋਂ ਜਲਦੀ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਸ ਕੇਸ ਦੀ ਅਗਲੀ ਸੁਣਵਾਈ 12 ਦਸੰਬਰ 2023 ਨਿਸ਼ਚਿਤ ਕੀਤੀ ਹੈ।

Advertisement

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਭਰਤੀ ਪ੍ਰਕਿਰਿਆ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਇਸ ਚੱਲ ਰਹੇ ਅਦਾਲਤੀ ਕੇਸ ਦੇ ਜਲਦੀ ਨਿਪਟਾਰੇ ਲਈ ਐਡਵੋਕੇਟ ਜਨਰਲ ਬਰਾਂਚ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਦੱਸ ਦੇਈਏ ਕਿ ਇਸ ਮਾਮਲੇ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ 27 ਜੁਲਾਈ 2023 ਨੂੰ ਪੂਰੀ ਕੀਤੀ ਸੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿਵੇਂ ਹੀ ਸੁਪਰੀਮ ਕੋਰਟ ਤੋਂ ਫੈਸਲਾ ਸੁਣਾਇਆ ਜਾਵੇ ਤਾਂ ਇਸ ਮਾਮਲੇ ਦੇ ਨਿਪਟਾਰੇ ਲਈ ਹਾਈਕੋਰਟ ਵਿੱਚ ਮੁੱਖ ਮੰਤਰੀ ਦੀ ਅਰਜ਼ੀ ਦਾਇਰ ਕੀਤੀ ਜਾਵੇ ਤਾਂ ਜੋ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ।

Related posts

Breaking- ਆਮ ਆਦਮੀ ਪਾਰਟੀ ਨੇ ਅਜਿਹੇ ਸਮੇਂ ਪੰਜਾਬ ਨੂੰ ਆਪਣੇ ਤੌਰ ‘ਤੇ ਛੱਡ ਦਿੱਤਾ ਹੈ ਜਦੋਂ ਵਿੱਤੀ ਸਥਿਤੀ ਚਿੰਤਾਜਨਕ ਅਤੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਰਹੀ ਹੈ – ਸੁਖਜਿੰਦਰ ਸਿੰਘ ਰੰਧਾਵਾ

punjabdiary

Australian property group Charter Hall saw 18% EPS growth post-tax

Balwinder hali

549ਵੇਂ ਹਜ਼ਰਤ ਬਾਬਾ ਫ਼ਰੀਦੀ ਜੀ ਦੇ ਉਰਸ ਮੌਕੇ ਇੰਦਰਜੀਤ ਸਿੰਘ ਖਾਲਸਾ ਨੂੰ ਫਰੀਦਕੋਟ ਵਿਖੇ ਕੀਤਾ ਸਨਮਾਨਿਤ

punjabdiary

Leave a Comment