Image default
ਅਪਰਾਧ

6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

 

 

 

Advertisement

ਚੰਡੀਗੜ੍ਹ, 15 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਨੇ ਲਿਖਿਆ ਕਿ 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਆਖਿਰ ਇਨਸਾਫ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਨੂੰ ਸਾਇੰਟਿਫਿਕ ਤਰੀਕੇ ਨਾਲ ਹੱਲ ਕੀਤਾ ਗਿਆ ਹੈ। ਸੰਗੂਰਰ ਪੁਲਿਸ ਦੀ ਸੀਆਈਏ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।

https://x.com/DGPPunjabPolice/status/1735516461672907176?s=20

ਦੱਸ ਦੇਈਏ ਕਿ ਨਵਜੋਤ ਸਿੰਘ ਵਿਰਕ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ 28 ਮਈ 2018 ਨੂੰ ਮਿਊਜ਼ਿਕ ਕਲਾਸ ਜਾਣ ਲਈ ਨਿਲਿਆ ਸੀ। ਉਸ ਨੇ 11 ਵਜੇ ਫੋਨ ਕਰਕੇ ਮਾਂ ਨੂੰ ਦੱਸਿਆ ਕਿ ਉਹ ਮਿਊਜ਼ਿਕ ਕਲਾਸ ਤੋਂ ਵਾਪਸ ਡੇਰਾ ਬੱਸੀ ਆ ਗਿਆ ਹੈ। ਥੋੜ੍ਹੀ ਦੇਰ ਵਿਚ ਉਹ ਘਰ ਵਾਪਸ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਘਰ ਵਾਲੇ ਉਸ ਨੂੰ ਫੋਨ ਕਰਨ ਲੱਗੇ ਤਾਂ ਉਸ ਨੇ ਫੋਨ ਨਹੀਂ ਚੁੱਕਿਆ ਤੇ ਇਸ ਤੋਂ ਬਾਅਦ ਘਰ ਵਾਲੇ ਉਸ ਦੀ ਭਾਲ ਕਰਨ ਲੱਗੇ।

Advertisement

ਨਵਜੋਤ ਦੇ ਪਿਤਾ ਸੁਖਬੀਰ ਸਿੰਘ ਜਦੋਂ ਉਸਦੀ ਭਾਲ ਕਰਨ ਲਈ ਘਰ ਤੋਂ ਨਿਕਲੇ ਤਾਂ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਉਸ ਦੀ ਗੱਡੀ ਖੜ੍ਹੀ ਹੋਈ ਸੀ ਉਥੇ ਹੀ ਅਰਿਜੀਤ ਦੀ ਲਾਸ਼ ਪਈ ਸੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਨੇ ਮੌਕੇ ਤੋਂ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਸਨ।

Related posts

CBI ਦਾ ਵੱਡਾ ਐਕਸ਼ਨ, ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਪੰਜਾਬ ਦੇ 10 ਅਧਿਕਾਰੀ ਕੀਤੇ ਤਲਬ

punjabdiary

ਵਿਜੀਲੈਂਸ ਵਲੋਂ ਤਾਇਨਾਤ ਮਾਲ ਪਟਵਾਰੀ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

punjabdiary

Breaking- ਸਕੂਲ ਬੱਸ ‘ਤੇ ਕੁਝ ਬਦਮਾਸ਼ਾਂ ਵਲੋਂ ਤਲਵਾਰਾਂ ਨਾਲ ਹਮਲਾ, ਬੱਸ ਡਰਾਈਵਰ ਗੰਭੀਰ ਰੂਪ ਵਿਚ ਜ਼ਖਮੀ

punjabdiary

Leave a Comment