Wednesday, September 30, 2026
Google search engine
Homeਤਾਜ਼ਾ ਖਬਰਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਹਾਈ ਕੋਰਟ ਨੂੰ ਪੁਲਿਸ ਨੇ ਦਿੱਤਾ ਜਾਂਚ...

ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਹਾਈ ਕੋਰਟ ਨੂੰ ਪੁਲਿਸ ਨੇ ਦਿੱਤਾ ਜਾਂਚ ਦਾ ਵੇਰਵਾ, ਸੁਖਾ ਕੰਡਕਟਰ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ

ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਹਾਈ ਕੋਰਟ ਨੂੰ ਪੁਲਿਸ ਨੇ ਦਿੱਤਾ ਜਾਂਚ ਦਾ ਵੇਰਵਾ, ਸੁਖਾ ਕੰਡਕਟਰ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ

ਪੁਲਿਸ ਮੁਤਾਬਕ ਮਾਮਲੇ ਦੀ ਤਫ਼ਤੀਸ਼ ਵਿਸ਼ੇਸ਼ ਜਾਂਚ ਦਲ ਵੱਲੋਂ ਕੀਤੀ ਜਾ ਰਹੀ ਹੈ ਅਤੇ ਫਰਾਰ ਚੱਲ ਰਹੇ ਸੁਖਦੇਵ ਸਿੰਘ ਉਰਫ਼ ਸੁਖਾ ਕੰਡਕਟਰ ਨੂੰ ਕਾਬੂ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕੋਸ਼ਿਸ਼ਾਂ ਜਾਰੀ ਹਨ।

ਚੰਡੀਗੜ੍ਹ

ਸੰਗਰੂਰ ਦੇ ਪਿੰਡ ਤੁਰਬੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਅੱਗੇ ਜਾਂਚ ਦੀ ਮੌਜੂਦਾ ਸਥਿਤੀ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ ਹੈ। ਪੁਲਿਸ ਮੁਤਾਬਕ ਮਾਮਲੇ ਦੀ ਤਫ਼ਤੀਸ਼ ਵਿਸ਼ੇਸ਼ ਜਾਂਚ ਦਲ ਵੱਲੋਂ ਕੀਤੀ ਜਾ ਰਹੀ ਹੈ ਅਤੇ ਫਰਾਰ ਚੱਲ ਰਹੇ ਸੁਖਦੇਵ ਸਿੰਘ ਉਰਫ਼ ਸੁਖਾ ਕੰਡਕਟਰ ਨੂੰ ਕਾਬੂ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕੋਸ਼ਿਸ਼ਾਂ ਜਾਰੀ ਹਨ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਸ ਦੇ ਸੰਭਾਵਿਤ ਟਿਕਾਣਿਆਂ ਤੋਂ ਇਲਾਵਾ ਰਿਸ਼ਤੇਦਾਰਾਂ ਦੇ ਘਰਾਂ ’ਤੇ ਵੀ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ। ਜਾਂਚ ਦੌਰਾਨ ਉਸ ਦੇ ਬੈਂਕ ਖਾਤਿਆਂ ਨਾਲ ਸਬੰਧਤ ਜਾਣਕਾਰੀ ਵੀ ਇਕੱਠੀ ਕੀਤੀ ਗਈ ਹੈ। ਯਾਤਰਾ ਸਬੰਧੀ ਵੇਰਵੇ ਹਾਸਲ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਹਾਲਾਂਕਿ ਪੁਲਿਸ ਨੂੰ ਸਾਲ 2026 ਦੌਰਾਨ ਉਸ ਦੇ ਹਵਾਈ ਸਫ਼ਰ ਦਾ ਕੋਈ ਰਿਕਾਰਡ ਨਹੀਂ ਮਿਲਿਆ।

ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਹੋਈ ਸੀ ਮੌਤ

ਪੁਲਿਸ ਦੀ ਰਿਪੋਰਟ ਮੁਤਾਬਕ ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ 7 ਸਤੰਬਰ ਨੂੰ ਡੀਡੀਆਰ ਦਰਜ ਕੀਤੀ ਗਈ ਸੀ। ਬਾਅਦ ਵਿੱਚ ਪੋਸਟਮਾਰਟਮ ਦੌਰਾਨ ਇਕੱਠੇ ਕੀਤੇ ਗਏ ਵਿਸਰਾ ਅਤੇ ਹੋਰ ਨਮੂਨੇ ਰਸਾਇਣਕ ਜਾਂਚ ਲਈ ਭੇਜੇ ਗਏ ਹਨ।

ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਨ੍ਹਾਂ ਨਮੂਨਿਆਂ ਦੀ ਰਸਾਇਣਕ ਜਾਂਚ ਰਿਪੋਰਟ ਹਾਲੇ ਪ੍ਰਾਪਤ ਨਹੀਂ ਹੋਈ। ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਬਾਰੇ ਜਾਂਚ ਨੂੰ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।

ਥਾਣਾ ਦਿੜ੍ਹਬਾ ਵਿੱਚ 8 ਸਤੰਬਰ ਨੂੰ ਦਰਜ ਕੀਤੀ ਗਈ ਪਹਿਲੀ ਫ਼ਰਿਆਦ ਵਿੱਚ ਬਲਜੀਤ ਸਿੰਘ ਉਰਫ਼ ਰਾਜ, ਸੁਖਦੇਵ ਸਿੰਘ ਉਰਫ਼ ਸੁਖਾ ਕੰਡਕਟਰ, ਵਿੱਕੀ ਸਿੰਘ ਉਰਫ਼ ਵਿੱਕੀ ਮੈਂਬਰ, ਗੋਨਾ ਸਿੰਘ ਅਤੇ ਬਲਜਿੰਦਰ ਕੌਰ ਸਮੇਤ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਸੁਖਾ ਕੰਡਕਟਰ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।

ਮੌਤ ਤੋਂ ਪਹਿਲਾਂ ਬਣੀ ਵੀਡੀਓ ਵੀ ਜਾਂਚ ਦੇ ਘੇਰੇ ’ਚ

ਜਾਂਚ ਟੀਮ ਨੂੰ ਗੁਲਜ਼ਾਰ ਸਿੰਘ ਨਾਲ ਸਬੰਧਤ ਕਈ ਵੀਡੀਓਜ਼ ਵੀ ਮਿਲੀਆਂ ਹਨ। ਪੁਲਿਸ ਅਨੁਸਾਰ ਇੱਕ ਵੀਡੀਓ ਵਿੱਚ ਗੁਲਜ਼ਾਰ ਸਿੰਘ ਵੱਲੋਂ ਰਾਜ, ਵਿੱਕੀ, ਸੁਖਾ ਕੰਡਕਟਰ ਅਤੇ ਗੋਨਾ ਦੇ ਨਾਮ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ।

ਪੁਲਿਸ ਵੱਲੋਂ ਇਨ੍ਹਾਂ ਵੀਡੀਓਜ਼ ਦੀਆਂ ਵੱਖ-ਵੱਖ ਕਾਪੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ਦੀ ਮੂਲ ਰਿਕਾਰਡਿੰਗ ਹਾਸਲ ਕਰਨ ਲਈ ਸਬੰਧਤ ਧਿਰਾਂ ਅਤੇ ਮੀਡੀਆ ਸੰਸਥਾਵਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਪੁਲਿਸ ਨੇ ਹਾਈ ਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਵਿਸ਼ੇਸ਼ ਜਾਂਚ ਦਲ ਵੱਲੋਂ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਤ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments