Image default
About us

9 ਨਵੰਬਰ ਨੂੰ ਫਰੀਦਕੋਟ ਵਿਖੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਣਗੇ ਮੁਲਾਜ਼ਮ ਅਤੇ ਪੈਨਸ਼ਨਰ

9 ਨਵੰਬਰ ਨੂੰ ਫਰੀਦਕੋਟ ਵਿਖੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਣਗੇ ਮੁਲਾਜ਼ਮ ਅਤੇ ਪੈਨਸ਼ਨਰ

 

 

 

Advertisement

 

ਫਰੀਦਕੋਟ, 7 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਪੰਜਾਬ ਦੇ 7 ਲੱਖ ਤੋਂ ਜ਼ਿਆਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ ਕਰਨ ਦੇ ਖਿਲਾਫ 9 ਨਵੰਬਰ ਨੂੰ ਪੰਜਾਬ ਦੇ ਸਾਰੇ ਤਹਿਸੀਲ ਅਤੇ ਜ਼ਿਲ੍ਹਾ ਹੈਡਕੁਆਰਰਾਂ ਤੇ ਪੰਜਾਬ ਸਰਕਾਰ ਅਤੇ ਹੁਕਮਰਾਨ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਦੀ ਪੰਡ ਫੂਕਣ ਦਾ ਐਲਾਨ ਕੀਤਾ ਗਿਆ ਹੈ । ਫਰੀਦਕੋਟ ਜ਼ਿਲ੍ਹੇ ਦਾ ਐਕਸ਼ਨ 9 ਨਵੰਬਰ ਨੂੰ ਸਵੇਰੇ 11-30 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਜਾਮਣਾਂ ਹੇਠ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਸੋਮ ਨਾਥ ਅਰੋੜਾ,ਗੁਰਚਰਨ ਸਿੰਘ ਮਾਨ, ਪ੍ਰਦੀਪ ਸਿੰਘ ਬਰਾੜ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ, ਸੁਖਚੈਨ ਸਿੰਘ ਥਾਂਦੇਵਾਲਾ, ਕਲਾਸ ਫ਼ੋਰ ਮੁਲਾਜ਼ਮਾਂ ਦੇ ਆਗੂ ਇਕਬਾਲ ਸਿੰਘ ਰਣ ਸਿੰਘ ਵਾਲਾ, ਰਮੇਸ਼ ਢੇਪਈ , ਇਕਬਾਲ ਸਿੰਘ ਢੁੱਡੀ ਪਸ਼ੂ ਪਾਲਣ ਵਿਭਾਗ , ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ , ਬਾਬਾ ਫ਼ਰੀਦ ਯੂਨੀਵਰਸਿਟੀ ਸਕਿਊਰਰਟੀ ਗਾਰਡ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਤੇ ਸ਼ਿਵ ਨਾਥ ਦਰਦੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਅਜਿਹਾ ਵਤੀਰਾ ਮਹਿੰਗਾ ਪਵੇਗਾ ਕਿਉਕਿ ਪੰਜਾਬ ਮੰਤਰੀ ਮੰਡਲ ਤੋਂ ਆਸ ਕੀਤੀ ਜਾਂਦੀ ਸੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀ ਏ ਬਕਾਇਆ ਪਈਆਂ ਤਿੰਨ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦੇਣ ਬਾਰੇ ਫੈਸਲਾ ਲਵੇਗੀ, ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ, ਠੇਕਾ ਅਧਾਰਤ ਅਤੇ ਆਊਟ ਸੋਰਸ ਮੁਲਾਜ਼ਮ ਅਤੇ ਸਕੀਮ ਵਰਕਰਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਹੋਣ ਦੀ ਆਸ ਲਗਾਈ ਬੈਠੇ ਸਨ,

ਜਨਵਰੀ 2004 ਤੋਂ ਬਾਅਦ ਭਰਤੀ ਨਵੀਂ ਪੈਨਸ਼ਨ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮ 21 ਅਕਤੂਬਰ 2022 ਨੂੰ ਪੰਜਾਬ ਮੰਤਰੀ ਮੰਡਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦਾ ਫੈਸਲਾ ਅਸਲ ਰੂਪ ਵਿੱਚ ਲਾਗੂ ਹੋਣ ਦੇ ਇੰਤਜ਼ਾਰ ਵਿੱਚ ਸਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਸਾਢੇ ਪੰਜ ਸਾਲਾਂ ਦਾ ਰਹਿੰਦਾ ਬਕਾਇਆ ਦੇਣ ਬਾਰੇ , ਪਿੰਡਾ ਵਿੱਚ ਕੰਮ ਕਰਦੇ ਮੁਲਾਜ਼ਮ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੇਂਡੂ ਭੱਤੇ ਸਮੇਤ ਵੱਖ ਵੱਖ ਕਿਸਮ ਦੇ ਬੰਦ ਕੀਤੇ 37 ਭੱਤੇ ਬਹਾਲ ਹੋਣ , 4-9-14 ਏ ਸੀ ਪੀ ਸਕੀਮ ਮੁੜ ਚਾਲੂ ਕਰਨ, ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਸਿਖਿਆ ਵਿਭਾਗ ਪੰਜਾਬ ਸਰਕਾਰ ਅਧੀਨ ਮਰਜ਼ ਹੋਣ ਦੀ ਆਸ ਲਗਾਈ ਬੈਠੇ ਸਨ । ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਅਜੇ ਤੱਕ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਇੱਕ ਵੀ ਚੋਣ ਵਾਅਦਾ ਅਜੇ ਤੱਕ ਪੂਰਾ ਨਾ ਕਰਨ ਕਰਕੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਰਾਹਤ ਨਾ ਦੇਣ ਕਰਕੇ ਲੋਕ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋ ਗਏ ਹਨ।

Advertisement

Related posts

ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ : ਜਿੰਪਾ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸਮਰ ਕੈਂਪ ਦੀ ਹੋਈ ਸ਼ੁਰੂਆਤ

punjabdiary

ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੂਰੇ ਰੀਤੀ ਰਿਵਾਜਾ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ

punjabdiary

Leave a Comment