Breaking- ਸ਼ੇਖ ਫ਼ਰੀਦ ਕਵੀ ਦਰਬਾਰ ਸਫਲਤਾਪੂਰਵਕ ਸੰਪੰਨ
– ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਫਰੀਦਕੋਟ, 21 ਸਤੰਬਰ – (ਪੰਜਾਬ ਡਾਇਰੀ) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2022 ਨੂੰ ਸਮਰਪਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਸੈਨੇਟ ਹਾਲ ਵਿਖੇ ਰਾਜ ਪੱਧਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਪੰਜਾਬੀ ਸ਼ਾਇਰੀ ਦਾ ਮਾਣ ਮਾਣਯੋਗ ਪਦਮਸ੍ਰੀ ਡਾ. ਸੁਰਜੀਤ ਪਾਤਰ ਹੋਰਾਂ ਨੇ ਕੀਤੀ। ਡਾ. ਰੂਹੀ ਦੁੱਗ ਆਈ.ਏ.ਐੱਸ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ ਸ.ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਉਨ੍ਹਾਂ ਦੇ ਨਾਲ ਪ੍ਰੋ. ਗੁਰਭਜਨ ਗਿੱਲ, ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ, ਡਾ.ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ ਹੋਏ। ਕਵੀ ਦਰਬਾਰ ਦਾ ਆਗਾਜ਼ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤਾ ਗਿਆ।