Breaking- ਪੁਲਿਸ ਮੁਲਾਜਮ ਨੇ ਬੱਸ ਦੇ ਕੰਡਕਟਰ ਨੂੰ ਬੇਰਹਿਮੀ ਨਾਲ ਕੁੱਟਿਆ
ਹਰੀਕੇ ਪੱਤਣ, 21 ਸਤੰਬਰ – ਇਕ ਪੁਲਿਸ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਨਾਲ ਧੱਕੇਸ਼ਾਹੀ ਤੇ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਟਿਕਟ ਦਾ ਵਾਊਚਰ ਮੰਗਣ ਤੇ ਪੁਲਿਸ ਨੇ ਪੀਆਰਟੀਸੀ ਦੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਮਗਰੋਂ ਸਵਾਰੀਆਂ ਨੇ ਪੁਲਿਸ ਮੁਲਾਜ਼ਮ ਦੇ ਹੱਥੋਂ ਬੱਸ ਕੰਡਕਟਰ ਨੂੰ ਛੁਡਾਇਆ। ਮੌਕੇ ਉਤੇ ਮੌਜੂਦ ਸਵਾਰੀਆਂ ਨੇ ਦੱਸਿਆ ਕਿ ਪੁਲਿਸ ਵਾਲੇ ਨੇ ਬੱਸ ਦੇ ਕੰਡਕਟਰ ਨਾਲ ਧੱਕਾ ਕੀਤਾ ਹੈ ਅਤੇ ਪੁਲਿਸ ਮੁਲਾਜ਼ਮ ਦੀ ਇਸ ਹਰਕਤ ਦੀ ਸਖ਼ਤ ਨਿਖੇਧੀ ਕੀਤੀ। ਸਵਾਰੀਆਂ ਨੇ ਦੱਸਿਆ ਕਿ ਵਾਊਚਰ ਮੰਗਣ ਉਤੇ ਪੁਲਿਸ ਮੁਲਾਜ਼ਮ ਨੇ ਕੰਡਕਟਰ ਨਾਲ ਬਦਸਲੂਕੀ ਕੀਤੀ ਤੇ ਕੁੱਟਿਆ ।
ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਕਿ ਬੱਸ ਦੇ ਮੁਲਾਜ਼ਮ ਨਾਲ ਬਿਨਾਂ ਕਾਰਨ ਕੁੱਟਮਾਰ ਕੀਤੀ ਗਈ। ਇਸ ਲਈ ਪੁਲਿਸ ਮੁਲਾਜ਼ਮ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।