Breaking- ਡਿਪਟੀ ਕਮਿਸਨਰ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦਿੱਤੀ
ਪ੍ਰਚਾਰ ਵੈਨਾਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਰਨਗੀਆਂ ਜਾਗਰੂਕ
ਫਰੀਦਕੋਟ, 29 ਸਤੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਅਤੇ ਬਾਸਮਤੀ ਦੀ ਪਰਾਲੀ/ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂz ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਡਾ: ਰੂਹੀ ਦੁੱਗ ਵੱਲੋਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਭਾਗ ਲੈ ਕੇ ਪਰਾਲੀ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਹਾਸਿਲ ਕੀਤੀ ਜਾਵੇ। ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਦੱਸਿਆ ਕਿ ਇਹ ਪ੍ਰਚਾਰ ਵੈਨਾ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ ਅਤੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਕਨੀਕੀ ਸਾਹਿਤ ਵੀ ਵੰਡਣਗੀਆਂ।ਉੋਹਨਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਅਤੇ ਹਾੜੀ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਮੇਲਾ ਵੀ 1 ਅਕਤੂਬਰ ਦਿਨ ਸ਼ਨੀਵਾਰ ਸਵੇਰੇ 09.00 ਵਜੇ ਲਗਾਇਆ ਜਾ ਰਿਹਾ ਹੈ। ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇਣ ਸਮੇਂ ਡਾ: ਰਾਮ ਸਿੰਘ ਬਲਾਕ ਸਹਾਇਕ ਪੌਦਾ ਸੁਰੱਖਿਆ ਅਫਸਰ ਫਰੀਦਕੋਟ, ਡਾ: ਗੁਰਪ੍ਰੀਤ ਸਿੰਘ ਸਹਾਇਕ ਕਪਾਹ ਵਿਸਥਾਰ ਅਫਸਰ ਕੋਟਕਪੂਰਾ , ਡਾ: ਕੁਲਵੰਤ ਸਿੰਘ ਖੇਤੀਬਾੜੀ ਅਫਸਰ, ਇੰਜ ਹਰਚਰਨ ਸਿੰਘ ਖੇਤੀਬਾੜੀ ਇੰਜੀਨੀਅਰ, ਡਾ: ਅਮਨਦੀਪ ਕੇਸ਼ਵ ਪੀ.ਡੀ.ਆਤਮਾ,ਇੰਜ ਅਕਸ਼ਿਤ ਜੈਨ ਏ.ਏ.ਈ ਅਤੇ ਡਾ: ਭੁਪੇਸ਼ ਜੋਸ਼ੀ ਡੀ.ਪੀ.ਡੀ ਹਾਜਿਰ ਸਨ।