Breaking- ਕੇਂਦਰੀ ਏਜੰਸੀਆਂ ਦਾ ਅਲਰਟ ਅੰਮ੍ਰਿਤਪਾਲ ਦੀ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।
ਚੰਡੀਗੜ੍ਹ, 1 ਅਕਤੂਬਰ – ਕੁਝ ਦਿਨਾਂ ਵਿੱਚ ਹੀ ਨੌਜਵਾਨ ਸਿੱਖ ਲੀਡਰ ਬਣ ਕੇ ਉਭਰ ਰਹੇ ਅੰਮ੍ਰਿਤਪਾਲ ਸਿੰਘ ਦੇਸ਼ ਦੀ ਅਖੰਡਤਾ ਲਈ ਖਤਰਾ ਹੈ। ਕੇਂਦਰੀ ਏਜੰਸੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਇਸ ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖਤਰਾ ਪੈਦਾ ਹੋ ਸਕਦਾ ਹੈ।
ਕੁਝ ਦਿਨ ਪਹਿਲਾ ਹੀ ਮੋਗੇ ਦੇ ਪਿੰਡ ਰੋਡੇ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਲਈ ਸਮਾਗਮ ਰੱਖਿਆ ਗਿਆ ਸੀ। ਜਿਸ ਵਿੱਚ ਹਜਾਰਾਂ ਲੋਕ ਪਹੁੰਚੇ ਸਨ। ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਸਮਾਗਮ ਦੀ ਸਟੇਜ ਤੋਂ ਖਾਲਿਸਤਾਨ ਬਾਰੇ ਖੁਲ੍ਹ ਤੇ ਗੱਲ ਕੀਤੀ ਗਈ। ਇਸ ਤੋਂ ਇਲਾਵਾ ਸਟੇਜ ਤੋਂ ਗਰਮ ਤੇ ਤੱਤੀਆਂ ਗੱਲਾਂ ਕਰਕੇ ਨੌਜਵਾਨਾਂ ਨੂੰ ਭੜਕਾਇਆ ਗਿਆ। ਏਜੰਸੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਭਾਸ਼ਨ ਨੌਜਵਾਨਾਂ ਨੂੰ ਦੇਸ਼ ਵਿਰੁੱਧ ਭੜਕਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸ਼ਰੇਆਮ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਹਥਿਆਰ ਵੀ ਲਹਿਰਾਏ ਗਏ ਸਨ।
ਕੇਂਦਰੀ ਏਜੰਸੀਆਂ ਵੱਲੋਂ ਇਸ ਸਮਾਗਮ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੀ ਸਵਾਲ ਚੁੱਕੇ ਗਏ ਹਨ। ਏਜੰਸੀਆਂ ਨੇ ਕਿਹਾ ਕਿ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਕਿਸ ਤਰ੍ਹਾਂ ਇਹ ਸਮਾਗਮ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੱਸੇ ਕਿ ਇਸ ਸਮਾਗਮ ਦੀ ਮਨਜ਼ੂਰੀ ਕਿਸ ਤੋਂ ਲਈ ਗਈ।