Breaking- ਗਾਇਕ ਅਲਫਾਜ਼ ਦੇ ਗੰਭੀਰ ਸੱਟਾਂ ਵੱਜੀਆਂ ਹਾਲਤ ਕਾਫੀ ਨਾਜੁਕ, ਹਸਪਤਾਲ ਵਿਚ ਦਾਖਲ
3 ਅਕਤੂਬਰ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਇਆ । ਇਸ ਤੋਂ ਬਾਅਦ ਅਲਫਾਜ਼ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਅਲਫਾਜ਼ ‘ਤੇ ਇਹ ਹਮਲਾ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਜ਼ਖਮੀ ਹੋਏ ਅਲਫਾਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੌਪ ਗਾਇਕ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਕੇ ਗਾਇਕ ਅਲਫਾਜ਼ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ। ਪੋਸਟ ਕੀਤੀ ਗਈ ਤਸਵੀਰ ਵਿੱਚ ਅਲਫ਼ਾਜ਼ ਹਸਪਤਾਲ ਦੇ ਬੈੱਡ ‘ਤੇ ਨਜ਼ਰ ਆ ਰਿਹਾ ਹੈ। ਉਸ ਦੇ ਸਰੀਰ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਹਨੀ ਸਿੰਘ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਲਫਾਜ਼ ਦੇ ਜਲਦੀ ਠੀਕ ਹੋਣ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।
ਦੂਜੇ ਪਾਸੇ ਹੁਣ ਪੁਲਿਸ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਥਾਣਾ ‘ਚ ਦਰਜ ਕਰ ਲਈ ਹੈ। ਇਸ ਹਮਲੇ ਵਿੱਚ ਵਿੱਕੀ ਨਾਮ ਦੇ ਸ਼ਖਸ ਦਾ ਨਾਮ ਸਾਹਮਣੇ ਆਇਆ ਹੈ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਹਮਲੇ ਤੋਂ ਬਾਅਦ ਇੱਕ ਪਿਕਅੱਪ ਟੈਂਪੂ ਨੇ ਅਲਫਾਜ਼ ਨੂੰ ਟੱਕਰ ਮਾਰੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਅਲਫਾਸ ਕਰੀਬ 10 ਫੁੱਟ ਤੱਕ ਹਵਾ ‘ਚ ਉੱਡ ਕੇ ਹੇਠਾਂ ਡਿੱਗਾ। ਉਸ ਦੀ ਰੀੜ੍ਹ ਦੀ ਹੱਡੀ ਤੋਂ ਇਲਾਵਾ ਸਰੀਰ ਦੇ ਕਈ ਹਿੱਸਿਆਂ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਲਫਾਜ਼ ਦੇ ਦੋਸਤਾਂ ਨੇ ਉਸ ਨੂੰ ਫੋਰਟਿਸ ‘ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਮੁਲਜ਼ਮ ਵਿੱਕੀ ਵਾਸੀ ਰਾਏਪੁਰਾਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।