Breaking- ਡਾ.ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਬਾਬਾ ਫਰੀਦ ਜੀ ਦੇ ਸੇਵਾਦਾਰਾ ਦਾ ਕੀਤਾ ਗਿਆ ਧੰਨਵਾਦ।
ਫਰੀਦਕੋਟ, 3 ਅਕਤੂਬਰ – (ਪੰਜਾਬ ਡਾਇਰੀ) ਬਾਬਾ ਫ਼ਰੀਦ ਧਾਰਮਿਕ ਸੁਸਾਇਟੀ ਦੇ ਪ੍ਰਧਾਨ ਡਾ. ਗੁਰਇੰਦਰ ਮੋਹਨ ਸਿੰਘ ਵੱਲੋਂ ਬਾਬਾ ਫ਼ਰੀਦ ਆਗਮਨ-ਪੁਰਬ ਮੇਲੇ ਦੌਰਾਨ ਵੱਖ-ਵੱਖ ਸਥਾਨਾਂ ਉੱਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਵਿਸ਼ੇਸ਼ ਤੋਰ ਤੇ ਬੱਚਿਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ ਨੇ ਦਿਨ-ਰਾਤ ਇਸ ਆਗਮਨ-ਪੁਰਬ ਦੌਰਾਨ ਵੱਖ-ਵੱਖ ਸੇਵਾਵਾਂ ਉਤਸ਼ਾਹਪੂਰਵਕ ਨਿਭਾਈਆਂ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਡਾ.ਗੁਰਇੰਦਰ ਮੋਹਨ ਸਿੰਘ ਨੇ ਗੁਰੂਦੁਆਰਾ ਟਿੱਲਾ ਬਾਬਾ ਫ਼ਰੀਦ ਅਤੇ ਗੁਰੂਦੁਆਰਾ ਗੋਦੜੀ ਸਾਹਿਬ ਦੇ ਸਮੂਹ ਸੇਵਾਂਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ । ਇਸ ਮੀਟਿੰਗ ਦੌਰਾਨ ਡਾ.ਗੁਰਇੰਦਰ ਮੋਹਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੇਵਾਦਾਰਾਂ ਦੇ ਵਡਮੁੱਲੇ ਸਹਿਯੋਗ ਸਦਕਾ ਹੀ ਬਾਬਾ ਫ਼ਰੀਦ ਆਗਮਨ-ਪੁਰਬ ਮੇਲਾ ਸਫਲਤਾ ਪੂਰਵਕ ਸੰਪੰਨ ਹੋਇਆ ਹੈ ।
ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ, ਲੰਗਰ ਹਾਲ, ਸਵਾਗਤੀ ਗੇਟ, ਸਫ਼ਾਈ ਆਦਿ ਲਈ ਵੱਖ-ਵੱਖ ਸੇਵਾਦਾਰਾਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਪਰੰਤ ਡਾ. ਗੁਰਇੰਦਰ ਮੋਹਨ ਸਿੰਘ ਨੇ ਇਨ੍ਹਾਂ ਸੇਵਾਦਾਰਾਂ ਤੋਂ ਆਗਮਨ-ਪੁਰਬ ਸਬੰਧੀ ਸੁਝਾਅ ਵੀ ਮੰਗੇ । ਵੱਖ-ਵੱਖ ਸੇਵਾਦਾਰਾਂ ਨੇ ਆਪਣੇ ਸੁਝਾਅ ਪੇਸ਼ ਕਰਦਿਆਂ ਕਿਹਾ ਕਿ ਕਈ ਮੌਕਿਆਂ ਤੇ ਉਨ੍ਹਾਂ ਕੋਲ ਸ਼ਨਾਖਤੀ ਕਾਰਡ ਨਾ ਹੋਣ ਕਾਰਨ ਉਹ ਸੇਵਾਵਾਂ ਕਰਨ ਤੋਂ ਵਾਂਝੇ ਰਹਿ ਗਏ ਸਨ । ਡਾ. ਗੁਰਇੰਦਰ ਮੋਹਨ ਸਿੰਘ ਜੀ ਨੇ ਇਸ ਪ੍ਰੇਸ਼ਾਨੀ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਭਵਿੱਖ ਵਿੱਚ ਇਨ੍ਹਾਂ ਗੱਲਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ।