Breaking- ਰਾਮ ਰਹੀਮ ਹੁਣ ਆਵੇਗਾ ਬਾਹਰ, ਜੇਲ੍ਹ ਵਿਭਾਗ ਨੇ ਦਿੱਤੀ ਇਜ਼ਾਜਤ
12 ਅਕਤੂਬਰ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ, ਜਿਸ ਪਿੱਛੋਂ ਹੁਣ ਸੂਬਾ ਸਰਕਾਰ ਵੱਲੋਂ ਆਦੇਸ਼ ਬਾਕੀ ਹਨ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਮੁੜ ਇਨ੍ਹਾਂ 40 ਦਿਨਾਂ ਲਈ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਡੇਰਾ ਮੁਖੀ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।
ਗੁਰਮੀਤ ਰਾਮ ਰਹੀਮ ਸਿੰਘ ਨੂੰ 2 ਵਾਰ ਪੈਰੋਲ ਮਿਲ ਚੁੱਕੀ ਹੈ। ਪਹਿਲੀ ਵਾਰ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।