ਪੰਜਾਬ ਸਰਕਾਰ ਨੇ ਐਸਪੀਐਸ ਪਰਮਾਰ ਨੂੰ ਕੀਤਾ ਬਹਾਲ, ਮੁਅੱਤਲੀ ਦਾ ਹੁਕਮ ਲਿਆ ਵਾਪਸ
ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦਾ ਮੁਅੱਤਲੀ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ।

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦਾ ਮੁਅੱਤਲੀ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ। ਨਵੇਂ ਹੁਕਮਾਂ ਅਨੁਸਾਰ, ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪੰਜਾਬ ਦੇ ਡੀਜੀਪੀ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ 25 ਅਪ੍ਰੈਲ ਨੂੰ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਤੋਂ ਇਲਾਵਾ ਕੁਝ ਹੋਰ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਮਾਮਲੇ ਵਿੱਚ ਕੀਤੀ ਗਈ ਸੀ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


