Breaking- ਐਸ.ਵਾਈ.ਐਲ ਮਸਲੇ ਦੇ ਹੱਲ ਲਈ ਮੀਟਿੰਗ ਸ਼ੁਰੂ
14 ਅਕਤੂਬਰ – ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ.) ਦੇ ਮੁੱਦੇ ’ਤੇ ਮੁੱਖ ਮੰਤਰੀਆਂ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਰਣਨੀਤੀ ਤਿਆਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਐੱਸਵਾਈਐੱਲ ਦੇ ਮਸਲੇ ਉਤੇ ਹੋਣ ਵਾਲੀ ਮੀਟਿੰਗ ਵਿੱਚ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀ ਦੀ ਰਾਖੀ ਲਈ ਆਪਣਾ ਸਟੈਂਡ ਪਹਿਲਾਂ ਦੀ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਨਾਲੋਂ ਘੱਟ ਪਾਣੀ ਹੈ, ਅਜਿਹੇ ਹਾਲਾਤ ਵਿੱਚ ਉਹ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਦੇ ਸਕਦੇ।
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਇਹ ਮੀਟਿੰਗ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹੋ ਰਹੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਪਰ ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ।