Breaking- ਅਜਾਇਬ ਘਰ ਵਿਚ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਤਿੰਨ ਹੋਰ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ
ਅੰਮ੍ਰਿਤਸਰ, 15 ਅਕਤੂਬਰ – ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ SYL ਦਾ ਵਿਰੋਧ ਕਰਨ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ। ਭਾਈ ਬਲਵਿੰਦਰ ਸਿੰਘ ਦੀ ਤਸਵੀਰ ਸਣੇ 3 ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਗਈਆਂ। ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ ।ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ SYL ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ SYL ਦੇ ਮੁੱਦੇ ਤੇ ਗੱਲਬਾਤ ਕਰਨਗੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਵਾਈਐਲ ਦੇ ਮੁੱਦੇ ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਿੰਖ ਬੰਦੀਆਂ ਨੂੰ ਸਰਕਾਰ ਰਿਹਾਅ ਕਿਉਂ ਨਹੀਂ ਕਰ ਰਹੀ ਜੋ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ।