Breaking- ਜੋ ਪਿੰਡ ਪਰਾਲੀ ਨਹੀਂ ਸਾੜੇਗਾ ਉਸ ਪਿੰਡ ਦੀ ਸੁੰਦਰਤਾ ਲਈ ਵਿਸ਼ੇਸ਼ ਤੌਰ ਤੇ ਵਿਕਾਸ ਕੀਤਾ ਜਾਵੇਗਾ – ਖੇਤੀ ਮੰਤਰੀ ਕੁਲਦੀਪ ਸਿੰਘ
17 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਵਿਚ ਪਰਾਲੀ ਸਰਕਾਰ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਵਿਸ਼ੇਸ਼ ਤੌਰ ਤੇ ਵਿਕਾਸ ਕੀਤਾ ਜਾਵੇਗਾ। ਇਹ ਜਾਣਕਾਰੀ ਉਹਨਾਂ ਟਵੀਟ ਕਰਕੇ ਦਿੱਤੀ।
ਪੇਂਡੂ ਵਿਕਾਸ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਭੇਜ ਕੇ ਕਿਸਾਨਾਂ ਦੀ ਮੱਦਦ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗਾ। ਇਸ ਦੌਰਾਨ ਖੇਤੀ ਮੰਤਰੀ ਨੇ ਪਰਾਲੀ ਦੇ ਸੁਚੱਜੇ ਪ੍ਬੰਧ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।