Breaking- ਪੰਜਾਬ ਅਤੇ ਹਰਿਆਣਾ ਦੀ ਹਵਾ ਪ੍ਰਦੂਸ਼ਿਤ ਹੋਣ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ
ਚੰਡੀਗੜ੍ਹ, 25 ਅਕਤੂਬਰ – ਦੀਵਾਲੀ ਤੋਂ ਬਾਅਦ ਮੰਗਲਵਾਰ ਸਵੇਰੇ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸਵੇਰੇ 10:10 ਵਜੇ ਹਰਿਆਣਾ ਦੇ ਗੁਰੂਗ੍ਰਾਮ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਵਾ ਗੁਣਵੱਤਾ ਸੂਚਕ ਅੰਕ (AQI) 313 ਅਤੇ 269 ਦਰਜ ਕੀਤਾ ਗਿਆ ਸੀ। ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੇ 1019 ਮਾਮਲੇ ਸਾਹਮਣੇ ਆਏ ਹਨ। ਜੋ ਕਿ ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਜਿਸ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ 5617 ਹੋ ਗਈ ਹੈ। ਸ਼ਨੀਵਾਰ ਨੂੰ ਪਰਾਲੀ ਸਾੜਨ ਦੇ 902 ਮਾਮਲੇ ਦਰਜ ਕੀਤੇ ਗਏ।