Image default
ਤਾਜਾ ਖਬਰਾਂ

Breaking- ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ

Breaking- ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ

26 ਅਕਤੂਬਰ – ਦਿੱਲੀ ਕਿਸਾਨ ਮੋਰਚੇ ਨੂੰ ਦੋ ਸਾਲ ਹੋ ਗਏ ਹਨ। ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਕਿਸਾਨ ਇਕੱਠੇ ਹੋ ਕੇ ਰਾਜ ਭਵਨ ਤੱਕ ਮਾਰਚ ਕਰਨਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 14 ਨਵੰਬਰ 2022 ਨੂੰ ਦਿੱਲੀ ਵਿਖੇ ਹੋਵੇਗੀ।
ਗੌਰਤਲਬ ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਵਿਰੁੱਧ ਵੱਡਾ ਅੰਦੋਲਨ ਛੇੜ ਦਿੱਤਾ ਸੀ। ਕਿਸਾਨਾਂ ਦੀ ਏਕਤਾ ਦੇ ਮੱਦੇਨਜ਼ਰ ਇਹ ਹੁਣ ਤੱਕ ਦਾ ਇਤਿਹਾਸਕ ਅੰਦੋਲਨ ਰਿਹਾ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਸਨ।
ਇਸੇ ਦੇ ਚੱਲਦੇ ਸੰਯੁਕਤ ਮੋਰਚੇ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਾਰੇ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ 14 ਨਵੰਬਰ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।

Related posts

ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Balwinder hali

Breaking News–ਜਾਣੋ ਕੌਣ ਹੈ ਗੁਰਮੇਲ ਸਿੰਘ ਜਿਸ ਨੂੰ ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਉਮੀਦਵਾਰ ਬਣਾਇਆ

punjabdiary

Breaking- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੀ ਹੋਲੋ ਗਰਾਮ ਅਤੇ ਕਿਊ ਆਰ ਕੋਡ ਵਾਲੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡਾਂ ਦੀ ਵੰਡ

punjabdiary

Leave a Comment