Breaking- ਮਿਹਨਤਕਸ਼ ਵਰਗ ਦੇ ਹਿੱਤਾਂ ਲਈ ਸਦਾ ਸੰਘਰਸ਼ਸ਼ੀਲ ਰਹੇ
ਕਾਮਰੇਡ ਰਣਧੀਰ ਸਿੰਘ ਗਿੱਲ ਨਹੀਂ ਰਹੇ
ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 2 ਨਵੰਬਰ – (ਪੰਜਾਬ ਡਾਇਰੀ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ, ਸਾਂਝੀ ਅਧਿਆਪਕ ਯੂਨੀਅਨ ਦੇ ਚਾਰ ਵਾਰ ਪ੍ਰਧਾਨਗੀ ਮੰਡਲ ਦੇ ਰਹਿ ਚੁੱਕੇ ਮੈਂਬਰ , ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਸੈਨੇਟ ਮੈਂਬਰ ,ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ1680 ਸੈਕਟਰ 22 ਬੀ , ਚੰਡੀਗੜ੍ਹ ਦੇ ਸਾਬਕਾ ਸੂਬਾਈ ਜਨਰਲ ਸਕੱਤਰ , ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕਾਰਜਕਾਰਨੀ ਕਮੇਟੀ ਮੈਂਬਰ , ਪੰਜਾਬ ਦੇ ਮਿਹਨਤਕਸ਼ ਲੋਕਾਂ ਦੀ ਬੰਦ ਖਲਾਸੀ ਲਈ ਲੜਾਈ ਲੜਦੇ ਹੋਏ ਸਾਥੀ ਰਣਧੀਰ ਸਿੰਘ ਗਿੱਲ ( 88 ) ਬੀਤੀ ਸ਼ਾਮ ਸੰਖੇਪ ਬੀਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ ਹਨ ।
ਸਾਥੀ ਰਣਧੀਰ ਸਿੰਘ ਗਿੱਲ ਦੇ ਸਦੀਵੀ ਵਿਛੋੜਾ ਦੇ ਜਾਣ ‘ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਸਹਿਦੇਵ (ਕੈਨੇਡਾ) , ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਗੁਰਪ੍ਰੀਤ ਸਿੰਘ ਮਾੜੀਮੇਘਾ, ਪ੍ਰਵੀਨ ਕੁਮਾਰ ਲੁਧਿਆਣਾ, ਬਲਕਾਰ ਵਲਟੋਹਾ, ਪ੍ਰੇਮ ਚਾਵਲਾ, ਨਵੀਨ ਸੱਚਦੇਵਾ, ਟਹਿਲ ਸਿੰਘ ਸਰਾਭਾ , ਸ਼ਿੰਦਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਸਹਿਦੇਵ, ਪੰਜਾਬ ਪੈਨਸ਼ਨਰ ਯੂਨੀਅਨ ਦੇ ਆਗੂ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋਡ਼ਾ ਤੇ ਗੁਰਚਰਨ ਸਿੰਘ ਮਾਨ, ਰਛਪਾਲ ਸਿੰਘ ਭੁੱਲਰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਚੇਅਰਮੈਨ ਰਣਬੀਰ ਸਿੰਘ ਢਿੱਲੋਂ , ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ ਨੇ ਕਿਹਾ ਕਿ ਸਾਥੀ ਰਣਧੀਰ ਸਿੰਘ ਗਿੱਲ ਇੱਕ ਦਾਨਿਸ਼ਮੰਦ ਟਰੇਡ ਯੂਨੀਅਨਿਸਟ ਸਨ । ਉਨ੍ਹਾਂ ਨੇ ਆਪਣੀ ਆਖ਼ਰੀ ਦਮ ਤਕ ਲੋਕ ਸੇਵਾ ਦਾ ਝੰਡਾ ਬੁਲੰਦ ਰੱਖਿਆ । ਆਗੂਆਂ ਨੇ ਸਾਥੀ ਰਣਧੀਰ ਸਿੰਘ ਗਿੱਲ ਦੀ ਪਤਨੀ ਹਰਪਾਲ ਕੌਰ, ਬੇਟੇ ਡਾ. ਇੰਦਰਵੀਰ ਗਿੱਲ ਤੇ ਵਿੱਕੀ ਗਿੱਲ ਕੈਲਗਰੀ ਤੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।